ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਬਿਹਾਰ ਸਰਕਾਰ ਨੇ ਮੁੜ ਤੋਂ ਲਾਕਡਾਊਨ ਲਗਾਉਣ ਦਾ ਕੀਤਾ ਐਲਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਬਿਹਾਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦਰਅਸਲ ਸਰਕਾਰ ਨੇ ਇਕ ਵਾਰ ਮੁੜ ਤੋਂ ਪੂਰੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਬਿਹਾਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦਰਅਸਲ ਸਰਕਾਰ ਨੇ ਇਕ ਵਾਰ ਮੁੜ ਤੋਂ ਪੂਰੇ ਬਿਹਾਰ ਵਿਚ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਹੈ ਜੋ ਕਿ 16 ਜੁਲਾਈ ਤੋਂ ਸ਼ੁਰੂ ਹੋ ਕੇ 31 ਜੁਲਾਈ ਤੱਕ ਜਾਰੀ ਰਹੇਗਾ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬੱਸ ਸੇਵਾ ਅਤੇ ਸਾਰੇ ਸ਼ਾਪਿੰਗ ਮਾਲ ਆਦਿ ਬੰਦ ਰਹਿਣਗੇ।

ਜਾਣਕਾਰੀ ਅਨੁਸਾਰ ਲਾਕਡਾਊਨ ਦੇ ਇਨ੍ਹਾਂ 16 ਦਿਨਾਂ ਦੌਰਾਨ ਸਾਰੇ ਧਾਰਮਿਕ ਅਸਥਾਨ ਵੀ ਬੰਦ ਰਹਿਣਗੇ, ਜਦਕਿ ਸਬਜੀ, ਫਲ ਦੀਆਂ ਦੁਕਾਨਾਂ ਸਵੇਰੇ ਅਤੇ ਸ਼ਾਮ ਨੂੰ ਖੁੱਲ੍ਹਣਗੀਆਂ। ਸਰਕਾਰ ਦਾ ਕਹਿਣਾ ਹੈ ਕਿ ਇਸ ਸਬੰਧ ਵਿਚ ਬਾਕੀ ਗਾਇਡਲਾਈਨਜ਼ ਤਿਆਰ ਕੀਤੀਆਂ ਜਾ ਰਹੀਆਂ ਹਨ। ਗੌਰਤਲਬ ਹੈ ਕਿ ਕੋਰੋਨਾ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਬਿਹਾਰ ਦੇ ਕਈ ਜ਼ਿਲ੍ਹਿਆਂ ਵਿਚ 10 ਤੋਂ 16 ਜੁਲਾਈ ਤੱਕ ਲਾਕਡਾਊਨ ਲਾਗੂ ਕੀਤਾ ਹੋਇਆ ਹੈ। ਦੱਸ ਦਈਏ ਕਿ ਬਿਹਾਰ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਬੀਤੇ 10 ਦਿਨਾਂ ਤੋਂ ਇੱਥੇ ਰਿਕਾਰਡ ਕੋਰੋਨਾ ਮਰੀਜ਼ ਸਾਹਮਣੇ ਆ ਰਹੇ ਹਨ। ਇੰਨਾ ਹੀ ਨਹੀਂ ਸੂਬੇ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਸਰਕਾਰੀ ਆਵਾਸ ਉੱਤੇ ਵੀ ਕਈ ਲੋਕ ਕੋਰੋਨਾ ਪਾਜ਼ੀਟਿਵ ਮਿਲੇ ਹਨ। ਉੱਥੇ ਹੀ ਬਿਹਾਰ ਬੀਜੇਪੀ ਦੇ ਕਈ ਆਗੂ ਅਤੇ ਪ੍ਰਦੇਸ਼ ਦਫਤਰ ਵਿਚ ਤਾਇਨਾਤ ਕੁੱਲ 75 ਲੋਕ ਕੋਰੋਨਾ ਸੰਕਰਮਿਤ ਪਾਏ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਬਿਹਾਰ ਵਿਚ ਹੁਣ ਤੱਕ 17959 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ਵਿਚੋਂ 160 ਜਾਨਾਂ ਜਾ ਚੁੱਕੀਆਂ ਹਨ। ਉੱਥੇ ਹੀ ਹੁਣ ਤੱਕ 12317 ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 5482 ਹੋ ਗਈ ਹੈ।

Leave a Reply

Your email address will not be published. Required fields are marked *