ਮੋਹਾਲੀ- ਕਥਿਤ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਦਾ ਰੁਖ ਕੀਤਾ ਹੈ। ਬਿਕਰਮ ਮਜੀਠੀਆ ਨੇ ਮੋਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ। ਪੰਜਾਬ ਚੋਣਾਂ ਕਾਰਨ ਕਾਂਗਰਸ ਸਰਕਾਰ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਹੈ।
Also Read: ਪੰਜਾਬ ‘ਚ ਵੱਧ ਰਹੀ ਹੈ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ
ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ‘ਚ ਕਿਹਾ ਹੈ ਕਿ ਪੁਲਿਸ ਅਤੇ ਸਰਕਾਰ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਖੁਸ਼ ਕਰਨ ਲਈ ਇਹ ਕਦਮ ਚੁੱਕਿਆ ਹੈ। ਉਨ੍ਹਾਂ ਨੇ ਡੀਜੀਪੀ ਸਿਧਾਰਥ ਚਟੋਪਾਧਿਆਏ ‘ਤੇ ਵੀ ਰੰਜਿਸ਼ ਕੱਢਣ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਵਿੱਚ ਛੇਤੀ ਸੁਣਵਾਈ ਹੋ ਸਕਦੀ ਹੈ।
Also Read: Omicron ਦਾ ਖਤਰਾ: ਇਸ ਸੂਬੇ ‘ਚ ਕ੍ਰਿਸਮਸ ਤੇ ਨਵੇਂ ਸਾਲ ਦੇ ਜਸ਼ਨ ‘ਤੇ ਲੱਗੀ ਰੋਕ
ਇਸ ਦੌਰਾਨ ਇਹ ਵੀ ਕਿਹਾ ਗਿਆ ਹੈ ਕਿ ਅਕਾਲੀ ਦਲ ਤੋਂ ਦੁਸ਼ਮਣੀ ਕੱਢੀ ਜਾ ਰਹੀ ਹੈ। ਕਾਂਗਰਸ ਚੋਣਾਂ ਕਾਰਨ ਅਫਸਰਾਂ ਨੂੰ ਧਮਕੀਆਂ ਦੇ ਰਹੀ ਸੀ। ਮਜੀਠੀਆ ‘ਤੇ ਕਾਰਵਾਈ ਨਾ ਕਰਨ ‘ਤੇ ਇਕਬਾਲਪ੍ਰੀਤ ਸਹੋਤਾ ਨੂੰ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਚਟੋਪਾਧਿਆਏ ਨੇ 2003 ‘ਚ ਪ੍ਰਕਾਸ਼ ਸਿੰਘ ਬਾਦਲ ਖਿਲਾਫ ਝੂਠੇ ਕੇਸ ਦੀ ਜਾਂਚ ਕੀਤੀ ਸੀ। ਇਹ ਬੇਬੁਨਿਆਦ ਕੇਸ ਸੀ, ਇਸ ਲਈ ਦੋਸ਼ ਸਾਬਤ ਨਹੀਂ ਹੋਏ।



