ਬਿਕਰਮ ਮਜੀਠੀਆ ਪੁੱਜੇ ਹਾਈਕੋਰਟ, ਦਾਖ਼ਲ ਕੀਤੀ ਅਗਾਊਂ ਜ਼ਮਾਨਤ ਅਰਜ਼ੀ

ਚੰਡੀਗੜ੍ਹ : ਕਥਿਤ ਡਰੱਗਸ ਮਾਮਲੇ ‘ਚ ਫਸੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ।…

ਚੰਡੀਗੜ੍ਹ : ਕਥਿਤ ਡਰੱਗਸ ਮਾਮਲੇ ‘ਚ ਫਸੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਮਜੀਠੀਆ ਵੱਲੋਂ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਹੈ। ਅਸਲ ‘ਚ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਮੋਹਾਲੀ ਅਦਾਲਤ ‘ਚੋਂ ਖਾਰਜ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

Also Read: ਚੰਡੀਗੜ੍ਹ MC ਚੋਣਾਂ ‘ਚ ‘AAP’ ਮੋਹਰੀ, ਭਗਵੰਤ ਮਾਨ ਬੋਲੇ-‘ਚੰਡੀਗੜ੍ਹੀਆਂ ਦਾ ਧੰਨਵਾਦ’

ਦੱਸਣਯੋਗ ਹੈ ਕਿ ਬੀਤੇ ਦਿਨੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਜੋ ਕਿ ਹੇਠਲੀ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਪੰਜਾਬ ਪੁਲਿਸ ਨੇ ਨਸ਼ਿਆਂ ਬਾਰੇ STF ਦੀ ਰਿਪੋਰਟ ‘ਤੇ ਬਿਕਰਮ ਮਜੀਠੀਆ ਵਿਰੁੱਧ ਮਾਮਲਾ ਦਰਜ ਕੀਤਾ ਸੀ। ਮੁਹਾਲੀ ਦੇ ਸਟੇਟ ਕ੍ਰਾਈਮ ਸੈੱਲ ਵਿੱਚ ਇਹ ਕੇਸ ਦਰਜ ਕੀਤਾ ਗਿਆ ਸੀ।

Also Read: Chandigarh MC Polls Result 2021: ਕਿਸੇ ਵੀ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ, AAP ਦਾ ਰਿਹਾ ਦਬਦਬਾ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਸ ਕੇਸ ਅਹਿਮ ਮੁੱਦਾ ਬਣਿਆ ਹੋਇਆ ਹੈ। ਇਹ ਐੱਫਆਈਆਰ ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਸੀ। ਮਜੀਠੀਆ ਤੇ ਧਾਰਾ 25, 27ਏ ਤੇ 29 NDPS ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

Leave a Reply

Your email address will not be published. Required fields are marked *