ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਦੇ ਕੋਟਕਪੁਰਾ ਬਾਈਪਾਸ ਤੇ ਓਵਰਬ੍ਰਿਜ਼ ਤੇ ਬੀਤੀ ਰਾਤ ਇਕ ਟਰੱਕ ਤੇ ਪੁਲਿਸ ਪਾਈਲਟ ਦੀ ਇਨੋਵਾ ਵਿਚਾਲੇ ਭਿਆਨਕ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਗੱਡੀ ਬਿਕਰਮ ਸਿੰਘ ਮਜੀਠੀਆ ਦੀ ਸੀ। ਜੋ ਕੀ ਬੰਠਿੰਡਾ ਵੱਲ ਨੂੰ ਆ ਰਹੀ ਸੀ ਕਿ ਰਸਤੇ ‘ਚ ਉਹ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।
ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਇਕ ਵਿਅਕਤੀ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ਦੇ ਕਾਰਨ ਚਾਰ ਲੋਕ ਜਖਮੀ ਹੋ ਗਏ।
ਨਾਲ ਹੀ ਦੱਸ ਦਈਏ ਕਿ ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਇਸ ਹਾਦਸੇ ਚ ਪੁਲਿਸ ਦੀ ਗੱਡੀ ਨੂੰ ਕਾਫੀ ਨੁਕਸਾਨ ਹੋਇਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

