ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ ਤੇ ਜਮ ਕੇ ਨਿਸ਼ਾਨਾ ਸਾਧਿਆ। ਇਸ ਤੋਂ ਇਲਾਵਾ ਉਹਨਾਂ ਨੇ ਨਵਜੋਤ ਸਿੰਘ ਸਿੱਧੂ ਦੇ ਨਵੇਂ ਮੰਤਰਾਲੇ ਤੇ ਵੀ ਤੰਜ ਕੱਸਿਆ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਧੂ ਬਹੁਤ ਹੀ ਕਾਬਲ ਮੰਤਰੀ ਹਨ ਤੇ ਕੈਪਟਨ ਅਮਰਿੰਦਰ ਸਿੰਘ ਦਾ ਫੈਸਲਾ ਸਹੀ ਨਹੀਂ ਹੈ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਨੂੰ ਆਲ ਇੰਡੀਆ ਕਾਂਗਰਸ ਦਾ ਪ੍ਰਧਾਨ ਬਣਾਉਣਾ ਚਾਹੀਦਾ ਹੈ। ਮਜੀਠੀਆ ਨੇ ਸਿੱਧੂ ਨੂੰ ਬਿਜਲੀ ਮੰਤਰੀ ਬਣਾਉਣ ਤੇ ਕਿਹਾ ਕਿ ਹੁਣ ਬਿਜਲੀ ਆ ਰਹੀ ਹੈ ਇਸਦਾ ਆਨੰਦ ਲੈਣਾ ਚਾਹੀਦਾ ਹੈ ਕਿ ਪਤਾ ਵਿਭਾਗ ਸੰਭਾਲਣ ਤੋਂ ਬਾਅਦ ਬਿਜਲੀ ਦਾ ਪੱਕਾ ਹੀ ਕੱਟ ਲੱਗ ਜਾਵੇ।

