ਬਿਕਰਮ ਸਿੰਘ ਮਜੀਠੀਆ ਨੂੰ ਰਾਹਤ,  ਫਿਰੋਜ਼ਪੁਰ ਅਦਾਲਤ ਤੋਂ ਮਿਲੀ ਜ਼ਮਾਨਤ

ਫਿਰੋਜ਼ਪੁਰ : ਡਰੱਗ ਮਾਮਲੇ ਵਿਚ ਇਸ ਸਮੇਂ ਪਟਿਆਲਾ ਜੇਲ ਵਿਚ ਬੰਦ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਫਿਰੋਜ਼ਪੁਰ ਦੀ ਅਦਾਲਤ ਨੇ…

ਫਿਰੋਜ਼ਪੁਰ : ਡਰੱਗ ਮਾਮਲੇ ਵਿਚ ਇਸ ਸਮੇਂ ਪਟਿਆਲਾ ਜੇਲ ਵਿਚ ਬੰਦ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਫਿਰੋਜ਼ਪੁਰ ਦੀ ਅਦਾਲਤ ਨੇ ਇਕ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਹ ਮਾਮਲਾ 2017 ਦਾ ਹੈ ਅਤੇ ਮਜੀਠੀਆ ਅਜੇ ਵੀ ਜੇਲ ਵਿਚ ਹੀ ਰਹਿਣਗੇ। ਦਰਅਸਲ 2017 ਵਿਚ ਬਿਕਰਮ ਸਿੰਘ ਮਜੀਠੀਆ ’ਤੇ ਕੌਮੀ ਮਾਰਗ ਜਾਮ ਕਰਨ ਦਾ ਦੋਸ਼ ਲੱਗਾ ਸੀ। ਇਸ ਮਾਮਲੇ ਵਿਚ ਉਨ੍ਹਾਂ ’ਤੇ ਕੇਸ ਵੀ ਦਰਜ ਹੋਇਆ ਸੀ। ਇਸੇ ਮਾਮਲੇ ਵਿਚ ਫਿਰੋਜ਼ਪੁਰ ਦੀ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ।

Also Read: ਕੈਨੇਡਾ ‘ਚ 10 ਲੱਖ ਤੋਂ ਵਧੇਰੇ ਨੌਕਰੀਆਂ ਖਾਲੀ! Statistics Canada ਦੀ ਰਿਪੋਰਟ ‘ਚ ਖੁਲਾਸਾ

ਮਿਲੀ ਜਾਣਕਾਰੀ ਮੁਤਾਬਕ 2017 ਵਿਚ ਅਕਾਲੀ ਦਲ ਵਲੋਂ ਮਜੀਠੀਆ ਦੀ ਅਗਵਾਈ ਵਿਚ ਹਰੀਕੇ ਪੁਲ ’ਤੇ ਧਰਨਾ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਮਜੀਠੀਆ ਖ਼ਿਲਾਫ ਕੇਸ ਦਰਜ ਕੀਤਾ ਗਿਆ ਸੀ। ਹਾਲਾਂਕਿ ਬਿਕਰਮ ਮਜੀਠੀਆ ਨੂੰ ਫਿਲਹਾਲ ਜੇਲ ਵਿਚ ਹੀ ਰਹਿਣਾ ਪਵੇਗਾ ਕਿਉਂਕਿ ਉਨ੍ਹਾਂ ਨੂੰ ਡਰੱਗ ਮਾਮਲੇ ’ਚ ਅਜੇ ਜ਼ਮਾਨਤ ਨਹੀਂ ਮਿਲੀ ਹੈ।

Also Read: ਅੰਮ੍ਰਿਤਸਰ ਖਾਲਸਾ ਕਾਲਜ ਦੇ ਬਾਹਰ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ (Video)

Leave a Reply

Your email address will not be published. Required fields are marked *