ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਗੋਰਾਇਆ ਰੈਲੀ ਦੌਰਾਨ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀ ਲਿਆ। ਦਸ ਦਈਏ ਕਿ ਅਕਾਲੀ ਦਲ ਯੂਥ ਵਿੰਗ ਵੱਲੋਂ ਗੋਰਾਇਆ ਰੈਲੀ ਕੀਤੀ ਗਈ। ਇਸ ਦੌਰਾਨ ਬਿਕਰਮ ਮਜੀਠੀਆ ਨੇ ਨੌਜਵਾਨਾਂ ਨੂੰ ਸੰਬੰਧੋਨ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਨੌਜਵਾਨਾ ਨੂੰ ਘਰ ਘਰ ਨੌਕਰੀ ਦੇਣ ਦੇ ਨਾਂ ਤੇ ਉਹਨਾਂ ਨੂੰ ਗੁੰਮਰਾਹ ਕੀਤਾ ਹੈ। ਇਹਨਾਂ ਹੀ ਨਹੀਂ ਕਾਂਗਰਸ ਸਰਕਾਰ ਨੌਜਵਾਨਾਂ ਨੂੰ ਬੇਰੁਜਗਾਰੀ ਭੱਤਾ ਦੇਣਾ ਵੀ ਭੁੱਲ ਗਈ ਹੈ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਵੀ ਕੀਤਾ ਸੀ ਪਰ ਸਰਕਾਰ ਨੇ ਨੌਜਵਾਨਾਂ ਨੂੰ ਫੋਨ ਵੀ ਨਹੀਂ ਦਿੱਤਾ। ਨੌਜਵਾਨਾਂ ਦੇ ਨਾਲ ਨਾਲ ਪੰਜਾਬ ਸਰਕਾਰ ਨੇ ਕਿਸਾਨਾਂ ਦਾ ਵੀ ਬੂਰਾ ਹਾਲ ਕੀਤਾ ਹੋਇਆ ਹੈ। ਪੰਜਾਬ ਦੇ ਕਈ ਕਿਸਾਨ ਕਰਜ ਮੁਆਫੀ ਸਕੀਮ ਤੋਂ ਵਾਂਝੇ ਹਨ। ਦੱਸਣਯੋਗ ਗੱਲ ਹੈ ਕਿ ਯੂਥ ਅਕਾਲੀ ਦਲ ਵਿੰਗ ਵੱਲੋਂ ਗੋਰਾਇਆ ਦੇ ਦਾਣਾ ਮੰਡੀ ਵਿੱਚ ਰੈਲੀ ਕੀਤੀ ਗਈ ਸੀ।

