ਭਾਜਪਾ ਨੇ ਪੰਜਾਬ ਦੀਆਂ ਤਿੰਨ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦੋ ਮਹਿਲਾ ਉਮੀਦਵਾਰ ਵੀ ਸ਼ਾਮਲ ਹਨ। ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਗਈ ਹੈ। ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਖਡੂਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ ਅਤੇ ਸਾਬਕਾ ਆਈਏਐਸ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਛੇ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਸਨ। ਪਾਰਟੀ ਨੇ ਗੁਰਦਾਸਪੁਰ ਤੋਂ ਦਿਨੇਸ਼ ਸਿੰਘ, ਅੰਮ੍ਰਿਤਸਰ ਤੋਂ ਤਰਨਜੀਤ ਸੰਧੂ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਬਿੱਟੂ ਅਤੇ ਪਟਿਆਲਾ ਸੀਟ ਤੋਂ ਪ੍ਰਨੀਤ ਕੌਰ ਨੂੰ ਟਿਕਟਾਂ ਦਿੱਤੀਆਂ ਹਨ। ਭਾਜਪਾ ਨੇ 61 ਸਾਲਾ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਫਰੀਦਕੋਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਸਮੇਂ ਉਹ ਦਿੱਲੀ ਦੀ ਉੱਤਰ ਪੱਛਮੀ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ। ਇਸ ਵਾਰ ਉਨ੍ਹਾਂ ਨੂੰ ਦਿੱਲੀ ਤੋਂ ਟਿਕਟ ਨਹੀਂ ਦਿੱਤੀ ਗਈ ਅਤੇ ਪਾਰਟੀ ਨੇ ਉਨ੍ਹਾਂ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾ ਕੇ ਹੈਰਾਨ ਕਰ ਦਿੱਤਾ ਹੈ। ਇੱਥੋਂ ਆਮ ਆਦਮੀ ਪਾਰਟੀ ਨੇ ਕਲਾਕਾਰ ਕਰਮਜੀਤ ਅਨਮੋਲ ਨੂੰ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ ਵਿੱਚ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਰਵਨੀਤ ਬਿੱਟੂ ਕੁਝ ਸਮਾਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਹ ਦਿੱਲੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਸਨ। ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੈ। ਉਹ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਵੀ ਜਿੱਤ ਚੁੱਕੇ ਹਨ। ਉਨ੍ਹਾਂ ਨੂੰ ਲੁਧਿਆਣਾ ਤੋਂ ਪਾਰਟੀ ਦੀ ਟਿਕਟ ਮਿਲੀ ਹੈ।
ਭਾਜਪਾ ਨੇ ਹੁਸ਼ਿਆਰਪੁਰ, ਬਠਿੰਡਾ ਤੇ ਖਡੂਰ ਸਾਹਿਬ ਤੋਂ ਐਲਾਨੇ ਉਮੀਦਵਾਰ, ਇਨ੍ਹਾਂ ਨੂੰ ਦਿੱਤੀ ਟਿਕਟ
ਭਾਜਪਾ ਨੇ ਪੰਜਾਬ ਦੀਆਂ ਤਿੰਨ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦੋ ਮਹਿਲਾ ਉਮੀਦਵਾਰ ਵੀ ਸ਼ਾਮਲ ਹਨ। ਅਨੀਤਾ ਸੋਮਪ੍ਰਕਾਸ਼…
