ਨਵੀਂ ਦਿੱਲੀ – ਪੰਜਾਬ ਦੇ ਸਾਬਕਾ ਆਈ.ਪੀ.ਐੱਸ. ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਭਾਜਪਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਦਾਅ ਖੇਡਿਆ ਗਿਆ ਹੈ। ਲਾਲਪੁਰਾ ਪੰਜਾਬ ਤੋਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਵੀ ਹਨ। ਮੌਜੂਦਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਗਿਊਰੁਲ ਹਸਨ ਹਨ। 13 ਅਗਸਤ ਨੂੰ, ਦਿੱਲੀ ਹਾਈਕੋਰਟ ਨੇ ਕੇਂਦਰ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਵਿੱਚ ਸਾਰੇ ਖਾਲੀ ਅਹੁਦਿਆਂ ‘ਤੇ ਵਿਅਕਤੀਆਂ ਨੂੰ ਨਾਮਜ਼ਦ ਕਰਨ ਦੀ ਦਿੱਤੀ ਗਈ ਮਿਆਦ ਨੂੰ ਦੋ ਮਹੀਨਿਆਂ ਲਈ ਵਧਾ ਦਿੱਤਾ ਹੈ।
ਇਕਬਾਲ ਸਿੰਘ ਲਾਲਪੁਰਾ ਨੂੰ ਬੀ.ਜੇ.ਪੀ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ
ਨਵੀਂ ਦਿੱਲੀ – ਪੰਜਾਬ ਦੇ ਸਾਬਕਾ ਆਈ.ਪੀ.ਐੱਸ. ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਭਾਜਪਾ ਵਲੋਂ…
