ਪ੍ਰਚਾਰ ਮੈਦਾਨ ‘ਚ ਬੀਜੇਪੀ ਉਮੀਦਵਾਰ ਸੰਨੀ ਦਿਓਲ, ਡੇਰਾ ਬਾਬਾ ਨਾਨਕ ਪਹੁੰਚੇ ਸੰਨੀ ਦਿਓਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗੁਰਦਾਸਪੁਰ ਤੋਂ ਸਾਂਝੇ ਉਮੀਦਵਾਰ ਸਨੀ ਦਿਓਲ ਅੱਜ ਸਵੇਰੇ ਅੱਠ ਵਜੇ ਡੇਰਾ ਬਾਬਾ ਨਾਨਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗੁਰਦਾਸਪੁਰ ਤੋਂ ਸਾਂਝੇ ਉਮੀਦਵਾਰ ਸਨੀ ਦਿਓਲ ਅੱਜ ਸਵੇਰੇ ਅੱਠ ਵਜੇ ਡੇਰਾ ਬਾਬਾ ਨਾਨਕ ਵਿੱਚ ਦੂਰਬੀਨ ਰਾਹੀਂ ਗੁਰੂ ਨਾਨਕ ਦੇਵ ਜੀ ਵੱਲੋਂ ਆਖਰੀ ਜੀਵਨ ਬਿਤਾਉਣ ਵਾਲੇ ਅਸਥਾਨ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਅਤੇ ਆਸ਼ੀਰਵਾਦ ਲੈਣ ਮਗਰੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ 8.45 ਵਜੇ ਧਿਆਨਪੁਰ ਦੇ ਧਾਰਮਿਕ ਅਸਥਾਨ ‘ਤੇ ਨਤਮਸਤਕ ਹੋਣਗੇ।ਇਸ ਵੇਲੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਛੋਟੇ ਭਰਾ ਅਤੇ ਬਾਲੀਵੁੱਡ ਅਦਾਕਾਰ ਬੌਬੀ ਦਿਓਲ ਵੀ ਮੌਜੂਦ ਰਹਿਣਗੇ |

Watch Video

ਜਾਣਕਾਰੀ ਮੁਤਾਬਿਕ ਸਵੇਰੇ 10 ਵਜੇ ਗੁਰਦਾਸਪੁਰ ਦੇ ਕਲਾਨੌਰ ਸ਼ਿਵ ਮੰਦਿਰ ਵਿਚ ਮੱਥਾ ਟੇਕਣਗੇ। ਉਨ੍ਹਾਂ ਦੱਸਿਆ ਆਪਣੀ ਚੋਣ ਮੁਹਿੰਮ ਨੂੰ ਜਾਰੀ ਰੱਖਦਿਆਂ 11 ਵਜੇ ਪੰਡੋਰੀ ਧਾਮ, 12 ਵਜੇ ਕਾਹਨੂੰਵਾਨ ਚੌਕ, 2 ਵਜੇ ਦੀਨਾਨਗਰ ਪਹੁੰਚਣਗੇ। ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਭੋਆ ਵਿੱਚ 3 ਵਜੇ ਪਰਮਾਨੰਦ, 3.20 ਵਜੇ ਕਾਨਵਾ, 3.40 ‘ਤੇ ਸਰਨਾ ਅਤੇ 4 ਵਜੇ ਮਲਿਕਪੁਰ ਚੌਕ ਵਿਚ ਰੋਡ ਸ਼ੋਅ ਰਾਹੀਂ ਆਪਣੀ ਚੋਣ ਮੁਹਿੰਮ ਮਘਾਉਣਗੇ |

ਬੁਲਾਰੇ ਅਨੁਸਾਰ ਸ਼ਾਮ 5 ਵਜੇ ਪਠਾਨਕੋਟ ਵਿਚ ਆਪਣਾ ਰੋਡ ਸ਼ੋਅ ਸ਼ੁਰੂ ਕਰਕੇ ਸ਼ਹੀਦ ਭਗਤ ਸਿੰਘ ਚੌਂਕ, 5.20 ਵਜੇ ਸਲਾਰੀਆ (ਲਾਈਟਾਂ ਵਾਲਾ) ਚੌਕ, 5.40 ਵਜੇ ਗਾੜੀਹੱਤਾ ਚੌਕ, 6 ਵਜੇ ਡਾਕਖਾਨਾ ਚੌਕ, 6.20 ਵਜੇ ਗਾਂਧੀ ਚੌਕ, 6.40 ‘ਤੇ ਭਗਵਾਨ ਵਾਲਮੀਕਿ ਚੌਕ ਰਾਹੀਂ ਹੁੰਦੇ ਹੋਏ 7 ਵਜੇ ਯੂ-ਨਾਈਟ ‘ਤੇ ਆਪਣਾ ਰੋਡ ਸ਼ੋਅ ਸਮਾਪਤ ਕਰਨਗੇ। ਉਨ੍ਹਾਂ ਹਲਕੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਚੋਣ ਮੁਹਿੰਮ ਵਿੱਚ ਹੁੰਮਹੁਮਾ ਕੇ ਪੁੱਜਣ |

Watch Video

Leave a Reply

Your email address will not be published. Required fields are marked *