ਕਾਲੇ ਮੋਟਰਸਾਈਕਲ ਸਵਾਰਾਂ ਨੇ ਮਚਾਈ ਦਹਿਸ਼ਤ, ਮੋਬਾਈਲ ਖੋਹਣ ਤੋਂ ਬਾਅਦ ਪੈਟਰੋਲ ਪੰਪ ਨੂੰ ਬਣਾਇਆ ਨਿਸ਼ਾਨਾ

ਪਟਿਆਲਾ: ਪਟਿਆਲਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਸ਼ਰੇਆਮ ਮਾਰੂ ਹਥਿਆਰਾਂ ਦੀ ਨੋਕ ‘ਤੇ…

ਪਟਿਆਲਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਸ਼ਰੇਆਮ ਮਾਰੂ ਹਥਿਆਰਾਂ ਦੀ ਨੋਕ 'ਤੇ

ਪਟਿਆਲਾ: ਪਟਿਆਲਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਸ਼ਰੇਆਮ ਮਾਰੂ ਹਥਿਆਰਾਂ ਦੀ ਨੋਕ ‘ਤੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲੇ ਵਿੱਚ ਕਾਲੇ ਰੰਗ ਦੇ ਮੋਟਰਸਾਈਕਲ ‘ਤੇ ਸਵਾਰ ਤਿੰਨ ਨਕਾਬਪੋਸ਼ ਨੌਜਵਾਨਾਂ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਲੁੱਟ-ਖੋਹ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ।

ਪੁਰਾਣੇ ਬੱਸ ਅੱਡੇ ਨੇੜੇ ਰਾਹਗੀਰ ਤੋਂ ਖੋਹਿਆ ਮੋਬਾਈਲ

ਪਹਿਲੀ ਵਾਰਦਾਤ ਪੁਰਾਣਾ ਬੱਸ ਅੱਡਾ ਇਲਾਕੇ ਵਿੱਚ ਵਾਪਰੀ, ਜਿੱਥੇ ਕੈਬ ਦਾ ਇੰਤਜ਼ਾਰ ਕਰ ਰਹੇ ਦਿਨੇਸ਼ ਵਰਮਾ ਨਾਮਕ ਵਿਅਕਤੀ ਨੂੰ ਨਿਸ਼ਾਨਾ ਬਣਾਇਆ ਗਿਆ। ਪੀੜਤ ਦਿਨੇਸ਼ ਨੇ ਦੱਸਿਆ ਕਿ ਉਹ ਸਵੇਰੇ ਸਵੇਰੇ ਕੈਬ ਦੀ ਉਡੀਕ ਕਰ ਰਿਹਾ ਸੀ, ਜਦੋਂ ਇੱਕ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨ ਆਏ। ਉਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਢਕੇ ਹੋਏ ਸਨ। ਲੁਟੇਰਿਆਂ ਨੇ ਦਿਨੇਸ਼ ਨੂੰ ਘੇਰ ਲਿਆ ਅਤੇ ਚਾਕੂ ਦੀ ਨੋਕ ‘ਤੇ ਉਸ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ। ਇਸ ਸਬੰਧੀ ਪੀੜਤ ਨੇ ਥਾਣਾ ਡਿਵੀਜ਼ਨ ਨੰਬਰ 4 ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

ਪੈਟਰੋਲ ਪੰਪ ‘ਤੇ ਲੁੱਟ ਦੀ ਕੋਸ਼ਿਸ਼

ਇਨ੍ਹਾਂ ਲੁਟੇਰਿਆਂ ਨੇ ਕੁਝ ਹੀ ਦੇਰ ਬਾਅਦ ਇੱਕ ਪੈਟਰੋਲ ਪੰਪ ‘ਤੇ ਵੀ ਹਮਲਾ ਕੀਤਾ। ਪੰਪ ਮਾਲਕ ਰਾਜੀਵ ਕੁਮਾਰ ਨੇ ਦੱਸਿਆ ਕਿ ਸਵੇਰੇ ਕਰੀਬ 4 ਵਜੇ ਇਨ੍ਹਾਂ ਤਿੰਨਾਂ ਨੇ ਪਹਿਲਾਂ ਮੋਟਰਸਾਈਕਲ ਵਿੱਚ ਤੇਲ ਪਵਾਇਆ ਅਤੇ ਫਿਰ ਕਰਿੰਦੇ ਤੋਂ ਪੈਸੇ ਖੋਹ ਕੇ ਭੱਜ ਗਏ। ਇੰਨਾ ਹੀ ਨਹੀਂ, ਇਹ ਲੁਟੇਰੇ ਦੁਬਾਰਾ ਵਾਪਸ ਆਏ ਅਤੇ ਚਾਕੂ ਦਿਖਾ ਕੇ ਪੰਪ ਦਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉੱਥੇ ਮੌਜੂਦ ਇੱਕ ਡਰਾਈਵਰ ਨੇ ਬਹਾਦਰੀ ਦਿਖਾਉਂਦਿਆਂ ਲੁਟੇਰਿਆਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੀਆਂ ਸਾਰੀਆਂ ਹਰਕਤਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਚੁੱਕੀਆਂ ਹਨ। ਕੈਮਰੇ ਦੀ ਗੱਲ ਸੁਣ ਕੇ ਲੁਟੇਰੇ ਘਬਰਾ ਗਏ ਅਤੇ ਬੈਗ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਉੱਠੇ ਸਵਾਲ

ਪੈਟਰੋਲ ਪੰਪ ਮਾਲਕ ਰਾਜੀਵ ਕੁਮਾਰ ਨੇ ਪੁਲਿਸ ਦੀ ਸੁਸਤ ਕਾਰਵਾਈ ‘ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਵਾਰਦਾਤ ਤੋਂ ਤੁਰੰਤ ਬਾਅਦ ਪੁਲਿਸ ਹੈਲਪਲਾਈਨ ਨੰਬਰ ‘ਤੇ ਸੂਚਨਾ ਦਿੱਤੀ ਗਈ ਸੀ, ਪਰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਕੋਈ ਵੀ ਪੁਲਿਸ ਮੁਲਾਜ਼ਮ ਜਾਂ ਜਾਂਚ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚਿਆ। ਸ਼ਹਿਰ ਵਾਸੀਆਂ ਵਿੱਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ ਕਿ ਲਗਾਤਾਰ ਹੋ ਰਹੀਆਂ ਵਾਰਦਾਤਾਂ ਦੇ ਬਾਵਜੂਦ ਪੁਲਿਸ ਗਸ਼ਤ ਕਿਉਂ ਨਹੀਂ ਵਧਾਈ ਜਾ ਰਹੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

ਰਿਪੇਅਰ ਕੀਤੇ ਜਹਾਜ਼ ਬਣ ਰਹੇ ਨੇ ‘ਉੱਡਦੇ ਤਾਬੂਤ’? ਪਾਇਲਟ ਸਵਰਾਜ ਦੀ ਮੌਤ ਤੋਂ ਬਾਅਦ ਪਰਿਵਾਰ ਤੇ ਵਿਧਾਇਕ ਨਿੱਜਰ ਨੇ ਸਿਸਟਮ ਨੂੰ ਘੇਰਿਆ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *