Punjab Weather Update : ਪੰਜਾਬ ਵਿਚ ਛਾ ਗਈਆਂ ਕਾਲੀਆਂ ਘਟਾਵਾਂ, ਤੂਫਾਨ ਨਾਲ ਮੀਂਹ ਨੇ ਪਾਰਾ ਘਟਾਇਆ , ਕਿਸਾਨਾਂ ਦੀ ਚਿੰਤਾ ਵਧਾਈ

Punjab Weather Update : ਪੰਜਾਬ ਵਿਚ ਮੌਸਮ ਨੇ ਮੁੜ ਮਿਜਾਜ਼ ਬਦਲ ਲਿਆ। ਬੀਤੇ ਦਿਨੀਂ ਪੰਜਾਬ ਦੇ ਕਈ ਹਿੱਸਿਆਂ ਵਿਚ ਕਾਲੇ ਬੱਦਲ ਛਾ ਗਏ ਤੇ ਕਈ…

Punjab Weather Update : ਪੰਜਾਬ ਵਿਚ ਮੌਸਮ ਨੇ ਮੁੜ ਮਿਜਾਜ਼ ਬਦਲ ਲਿਆ। ਬੀਤੇ ਦਿਨੀਂ ਪੰਜਾਬ ਦੇ ਕਈ ਹਿੱਸਿਆਂ ਵਿਚ ਕਾਲੇ ਬੱਦਲ ਛਾ ਗਏ ਤੇ ਕਈ ਥਾਵਾਂ ਉਤੇ ਤੇਜ਼ ਹਨ੍ਹੇਰੀ ਦੇ ਨਾਲ ਮੀਂਹ ਪਿਆ। ਪੰਜਾਬ ਵਿਚ ਮੌਸਮ ਦੇ ਤਬਦੀਲੀ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਪਰ ਕਿਸਾਨਾਂ ਲਈ ਮੁੜ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਤਕ ਮੀਂਹ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ, ਜੋ ਕਿ ਗਰਮੀ ਤੋਂ ਰਾਹਤ ਦੇਵੇਗੀ। ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬ ਵਿਚ ਅਗਲੇ 2 ਦਿਨਾਂ ਲਈ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਗਰਮੀ ਤੋਂ ਰਾਹਤ ਦਾ ਇਹ ਸਿਲਸਿਲਾ ਐਤਵਾਰ ਤੱਕ ਜਾਰੀ ਰਹੇਗਾ। 27 ਅਪ੍ਰੈਲ ਲਈ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ ਜਦੋਂ ਕਿ 28 ਅਪ੍ਰੈਲ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਕਾਰਨ 2 ਦਿਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਬੀਤੇ ਦਿਨ ਤੋਂ ਪਹਿਲਾਂ ਤਾਪਮਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਸੀ, ਜਿਸ ਕਾਰਨ ਆਮ ਲੋਕ ਗਰਮੀ ਤੋਂ ਤੌਬਾ ਕਰਨ ਲੱਗੇ ਸਨ ਪਰ ਅੱਜ ਜਲੰਧਰ ਦੇ ਨਾਲ-ਨਾਲ ਪੰਜਾਬ ਵਿਚ ਕਈ ਥਾਵਾਂ ਉਤੇ ਮੀਂਹ ਪਿਆ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਤੇ ਗਰਮੀ ਤੋਂ ਰਾਹਤ ਮਿਲਦੀ ਦਿਖ ਰਹੀ ਹੈ ਪਰ ਕਿਸਾਨ ਕਣਕ ਦੀ ਕਟਾਈ ਦੌਰਾਨ ਖਰਾਬ ਹੋਏ ਮੌਸਮ ਨੂੰ ਲੈ ਕੇ ਚਿੰਤਤ ਹਨ।

 

Leave a Reply

Your email address will not be published. Required fields are marked *