ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਵਿੱਚ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਧਮਾਕਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਵਿੱਚ ਵੈਲਡਿੰਗ ਸਿਲੰਡਰ ਵਿੱਚ ਵਿਸਫੋਟ ਹੋਣ ਦੇ ਕਾਰਨ ਹੀ ਇਹ ਭਿਆਨਕ ਧਮਾਕਾ ਹੋਇਆ ਜਿਸ ਕਾਰਨ ਮੌਕੇ ਤੇ ਹੀ ਇਕ ਮਜਦੂਰ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ਦੇ ਕਾਰਨ ਇਕ ਮਜਦੂਰ ਜਖਮੀ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

