ਸਿੱਧੂ ਮੂਸੇਵਾਲਾ ਦੀ ਯਾਦ ‘ਚ 30 ਮਈ ਨੂੰ ਪਿੰਡ ਮੂਸਾ ‘ਚ ਲੱਗੇਗਾ ਖੂਨਦਾਨ ਕੈਂਪ, ਗੁਰਦੁਆਰਾ ਸਾਹਿਬ ਪਾਏ ਜਾਣਗੇ ਭੋਗ

Sidhu Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ 29 ਮਈ ਦੀ ਸ਼ਾਮ 2022 ਨੂੰ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਮੂਸੇਵਾਲਾ ਦੇ ਪਿੰਡ…

Sidhu Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ 29 ਮਈ ਦੀ ਸ਼ਾਮ 2022 ਨੂੰ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਮੂਸੇਵਾਲਾ ਦੇ ਪਿੰਡ ਮੂਸੇ ਵਿਖੇ 30 ਮਈ ਨੂੰ ਗੁਰਦੁਆਰਾ ਸਾਹਿਬ ਵਿਖੇ ਭੋਗ ਪਾਏ ਜਾਣਗੇ। ਇਸ ਤੋਂ ਮੂਸੇਵਾਲਾ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ ਜਾਵੇਗਾ। 

ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਉਸ ਦੇ ਤਾਏ ਚਮਕੌਰ ਸਿੰਘ ਵੱਲੌਂ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਠ ਦੇ ਭੋਗ ਪਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚਮਕੌਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮੂਸਾ ਪਿੰਡ ਪੁੱਜਣ ਦੀ ਵੀ ਅਪੀਲ ਕੀਤੀ ਗਈ ਹੈ।

ਇਸ ਤੋਂ ਇਲਾਵਾ ਕੈਨੇਡਾ ਦੇ ਸਰੀ ‘ਚ ਵੀ ਮੂਸੇਵਾਲਾ ਦੀ ਯਾਦ ‘ਚ 28 ਮਈ ਐਤਵਾਰ ਨੂੰ ਗੁਰਦੁਆਰਾ ਸਾਹਿਬ ‘ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣੇ ਹਨ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।

Leave a Reply

Your email address will not be published. Required fields are marked *