ਗੁਰਦਾਸਪੁਰ ਵਿੱਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ਵਿੱਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖਦਸ਼ਾ

ਗੁਰਦਾਸਪੁਰ : ਗੁਰਦਾਸਪੁਰ ਤੋਂ ਇੱਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ…

ਗੁਰਦਾਸਪੁਰ : ਗੁਰਦਾਸਪੁਰ ਤੋਂ ਇੱਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਇਸ ਨੂੰ ਸਾਜ਼ਿਸ਼ ਤਹਿਤ ਕੀਤਾ ਗਿਆ ਕਤਲ ਦੱਸਦਿਆਂ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਮਾਰਨ ਦਾ ਖ਼ਦਸ਼ਾ ਜਤਾਇਆ ਹੈ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਵਜੋਂ ਹੋਈ ਹੈ, ਜੋ ਕਿ ਦੋ ਛੋਟੇ ਬੱਚਿਆਂ ਦਾ ਪਿਤਾ ਸੀ।

ਟ੍ਰੇਨਿੰਗ ਤੋਂ ਪਰਤ ਰਿਹਾ ਸੀ ਘਰ

ਮਿਲੀ ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਪਹਿਲਾਂ ਸੁਜਾਨਪੁਰ ਵਿਖੇ ਤਾਇਨਾਤ ਸੀ। ਤਰੱਕੀ ਮਿਲਣ ਤੋਂ ਬਾਅਦ ਉਹ ਪੁਲਿਸ ਟ੍ਰੇਨਿੰਗ ਸੈਂਟਰ ਜਹਾਨਖੇਲਾਂ ਵਿਖੇ ਟ੍ਰੇਨਿੰਗ ਲਾ ਰਿਹਾ ਸੀ, ਜਿੱਥੋਂ ਉਸਨੂੰ ਅੱਗੇ ਸੰਗਰੂਰ ਭੇਜਿਆ ਗਿਆ ਸੀ। ਦੇਰ ਰਾਤ ਉਹ ਸੰਗਰੂਰ ਤੋਂ ਆਪਣੀ ਟ੍ਰੇਨਿੰਗ ਮੁਕਾ ਕੇ ਵਾਪਸ ਆਪਣੇ ਘਰ ਪਰਤ ਰਿਹਾ ਸੀ।

ਘਰ ਪਹੁੰਚਣ ਤੋਂ ਕੁਝ ਸਮਾਂ ਪਹਿਲਾਂ ਹੋਇਆ ਗਾਇਬ

ਘਟਨਾ ਵਾਲੀ ਰਾਤ ਕਰੀਬ 9:15 ਵਜੇ ਵਿਨੋਦ ਨੇ ਆਪਣੇ ਭਰਾ ਨੂੰ ਫੋਨ ਕਰਕੇ ਸੂਚਨਾ ਦਿੱਤੀ ਸੀ ਕਿ ਉਹ ‘ਪੁਰਾਣਾ ਸ਼ਾਲਾ’ ਨੇੜੇ ਪਹੁੰਚ ਚੁੱਕਿਆ ਹੈ ਅਤੇ ਉਹ 15 ਮਿੰਟਾਂ ਬਾਅਦ ਬਾਈਪਾਸ ਉੱਤੇ ਆ ਕੇ ਉਸਨੂੰ ਲੈ ਜਾਵੇ। ਜਦੋਂ ਉਸਦਾ ਭਰਾ ਉਸਨੂੰ ਲੈਣ ਲਈ ਨਿਰਧਾਰਤ ਸਥਾਨ ‘ਤੇ ਪਹੁੰਚਿਆ ਤਾਂ ਵਿਨੋਦ ਉੱਥੇ ਨਹੀਂ ਮਿਲਿਆ। ਕਾਫੀ ਭਾਲ ਕਰਨ ਤੋਂ ਬਾਅਦ ਉਸਦੀ ਲਾਸ਼ ਬਰਾਮਦ ਹੋਈ।

ਲੁੱਟ–ਖੋਹ ਦੀ ਨੀਅਤ ਨਾਲ ਕਤਲ ਦਾ ਸ਼ੱਕ

ਮ੍ਰਿਤਕ ਦੇ ਭਰਾ ਰਾਮ ਲਾਲ, ਮਾਤਾ ਕੁੰਤੀ ਦੇਵੀ ਅਤੇ ਪਿੰਡ ਦੇ ਸਰਪੰਚ ਰਾਕੇਸ਼ ਕੁਮਾਰ ਨੇ ਦੱਸਿਆ ਕਿ ਜਦੋਂ ਮੁਲਾਜ਼ਮ ਦੀ ਲਾਸ਼ ਮਿਲੀ ਤਾਂ ਉਸ ਦੇ ਹਾਲਾਤ ਤੋਂ ਜਾਪਦਾ ਸੀ ਕਿ ਕਿਸੇ ਨੇ ਉਸਨੂੰ ਗੋਲੀ ਮਾਰੀ ਹੈ। ਇਸ ਤੋਂ ਇਲਾਵਾ ਉਸਦਾ ਸਾਮਾਨ ਵੀ ਮੌਕੇ ਤੋਂ ਗਾਇਬ ਸੀ, ਜਿਸ ਕਾਰਨ ਇਹ ਮੰਨਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਪਰਿਵਾਰ ਦਾ ਰੋ–ਰੋ ਕੇ ਬੁਰਾ ਹਾਲ

ਦੱਸਿਆ ਜਾ ਰਿਹਾ ਹੈ ਕਿ ਵਿਨੋਦ ਕੁਮਾਰ ਆਪਣੇ ਪਿੱਛੇ ਦੋ ਮਾਸੂਮ ਬੱਚੇ ਛੱਡ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਉਮਰ ਲਗਭਗ 8 ਸਾਲ ਅਤੇ ਦੂਜੇ ਦੀ ਉਮਰ 5 ਸਾਲ ਹੈ। ਇਸ ਦੁਖਦਾਈ ਘਟਨਾ ਕਾਰਨ ਪਰਿਵਾਰ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਉੱਧਰ, ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜਾਂਚ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਪਟਿਆਲਾ ‘ਚ ਦਿਨ-ਦਿਹਾੜੇ ਖੌਫ਼ਨਾਕ ਵਾਰਦਾਤ: ਫਿਰੌਤੀ ਨਾ ਦੇਣ ‘ਤੇ ਪ੍ਰੋਪਰਟੀ ਡੀਲਰਾਂ ਦੀ ਕਾਰ ‘ਤੇ ਧੜਾਧੜ ਫਾਈਰਿੰਗ, ਲੱਤ ‘ਚ ਲੱਗੀ ਗੋਲੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *