ਕਪੂਰਥਲਾ: ਜ਼ਿਲ੍ਹੇ ਦੇ ਕਾਂਜਲੀ ਮਾਰਗ ਦੇ ਨਾਲ ਲੱਗਦੇ ਖੇਤਾਂ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਸਾਗਰ, ਵਾਸੀ ਪਿੰਡ ਨਡਾਲੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਾਗਰ ਪਿਛਲੇ ਦੋ ਦਿਨਾਂ ਤੋਂ ਰਹੱਸਮਈ ਹਾਲਤ ਵਿੱਚ ਲਾਪਤਾ ਸੀ, ਜਿਸ ਤੋਂ ਬਾਅਦ ਅੱਜ ਉਸ ਦੀ ਲਾਸ਼ ਬਰਾਮਦ ਹੋਈ।
ਭੈਣ ਦੇ ਪਿੰਡੋਂ ਆਇਆ ਸੀ ਵਾਪਸ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਗਰ ਆਪਣੀ ਭੈਣ ਦੇ ਪਿੰਡ ‘ਡੋਲ’ ਤੋਂ ਬੱਸ ਰਾਹੀਂ ਕਪੂਰਥਲਾ ਪਹੁੰਚਿਆ ਸੀ। ਘਰ ਆਉਣ ਤੋਂ ਕੁਝ ਸਮਾਂ ਬਾਅਦ ਉਹ ਇਹ ਕਹਿ ਕੇ ਬਾਹਰ ਗਿਆ ਸੀ ਕਿ ਉਹ ਚਰਚ ਮੱਥਾ ਟੇਕਣ ਜਾ ਰਿਹਾ ਹੈ। ਪਰ ਉਸ ਤੋਂ ਬਾਅਦ ਉਹ ਵਾਪਸ ਨਹੀਂ ਪਰਤਿਆ ਅਤੇ ਉਸ ਦਾ ਮੋਬਾਈਲ ਵੀ ਬੰਦ ਆਉਣ ਲੱਗਾ। ਪਰਿਵਾਰ ਵੱਲੋਂ ਉਸ ਦੀ ਕਾਫ਼ੀ ਭਾਲ ਕੀਤੀ ਗਈ, ਪਰ ਅੱਜ ਖੇਤਾਂ ਵਿੱਚੋਂ ਉਸ ਦੀ ਲਾਸ਼ ਮਿਲਣ ਦੀ ਦੁਖਦਾਈ ਖ਼ਬਰ ਮਿਲੀ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ ਅਤੇ ਹਰ ਪਹਿਲੂ ਤੋਂ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/a-terrible-fire-broke-out-outside-a-sealed-drug-factory-for-2-years-the-drug-department-and-police-have-started-an-investigation/
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



