ਗੁਰਦਾਸਪੁਰ: ਸ੍ਰੀ ਹਰਗੋਬਿੰਦਪੁਰ ਦੇ ਪਿੰਡ ਵਾੜਾ ਦੇ ਨਜ਼ਦੀਕ ਖੇਤਾਂ ਵਿਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੰਗਾ 30 ਸਾਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਨੂੰ ਟਰੱਕ ਡਰਾਈਵਰ ਦੱਸਿਆ ਜਾ ਰਿਹਾ ਹੈ।
Also Read: ਹਰਿਆਣਾ ਬਜਟ ‘ਚ ਤੋਹਫਿਆਂ ਦੀ ਝੜੀ, ਕਿਸਾਨਾਂ, ਵਿਦਿਆਰਥੀਆਂ ਅਤੇ ਮਹਿਲਾਵਾਂ ਲਈ ਵੱਡੇ ਐਲਾਨ
ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਸੂਚਨਾ ਮਿਲਦੇ ਸਾਰ ਹੀ ਪਹੁੰਚ ਗਈ ਹੈ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋਵੇਗੀ।
Also Read: ਪਟਿਆਲਾ ਪੁਲਿਸ ਵੱਲੋਂ 2 ਕਿੱਲੋਂ 500 ਗ੍ਰਾਮ ਸਮੈਕ ਤੇ 325 ਗ੍ਰਾਮ ਹੈਰੋਇਨ ਸਮੇਤ 3 ਕਾਬੂ



