ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਨੇ ਜਿਸਮ-ਫਰੋਸ਼ੀ ਦੀ ਤਸਕਰੀ ਦਾ ਪਰਦਾਫਾਸ਼ ਕਰ ਕੇ ਚਾਰ ਮੁਲਜ਼ਮਾਂ ਨੂੰ ਚੰਡੀਗੜ੍ਹ ਦੇ ਸੈਕਟਰ-8 ਤੋਂ ਸਪਾ ਸੈਂਟਰਾਂ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਹਿਚਾਣ ਗੁਰਮੀਤ ਸਿੰਘ ਅਤੀਕ ਰਹਿਮਾਨ, ਵਿਨੋਦ ਉਰਫ਼ ਵਿੱਕੀ ਅਤੇ ਵਿਕਾਸ ਵਜੋਂ ਹੋਈ ਹੈ। ਥਾਈਲੈਂਡ ਦੀਆਂ ਕੁੜੀਆਂ ਜਿਨ੍ਹਾਂ ਨੂੰ ਪੁਲਿਸ ਨੇ ਛੁਡਵਾਇਆ ਹੈ, ਉਹ ਟੂਰਿਸਟ ਵੀਜ਼ੇ ‘ਤੇ ਭਾਰਤ ਆਈਆਂ ਸਨ ਅਤੇ ਇੱਥੇ ਸਪਾ ਸੈਂਟਰਾਂ ਦੇ ਮਾਲਕਾਂ ਨੇ ਆਪਣੇ ਰਿਕਾਰਡ ‘ਚ ਉਹਨਾਂ ਨੂੰ ਕਰਮਚਾਰੀ ਦਿਖਾਇਆ ਹੈ ਜੋ ਕਿ ਗੈਰ-ਕਾਨੂੰਨੀ ਹੈ।
ਡੀਐੱਸਪੀ ਗੁਰਮੁਖ ਸਿੰਘ ਨੂੰ ਜਦੋਂ ਇਸ ਬਾਰੇ ਪਤਾ ਚੱਲਿਆ ਉਨ੍ਹਾਂ ਦੀ ਅਗਵਾਈ ਵਿਚ ਇਕ ਗਾਹਕ ਨੂੰ ਭੇਜਿਆ ਗਿਆ ਜਿਸ ਦਾ ਖ਼ੁਲਾਸਾ ਹੋਇਆ ਹੈ ਕੁੱਲ 18 ਕੁੜੀਆਂ ਤੋਂ ਇਹ ਕੰਮ ਕਰਵਾਇਆ ਜਾ ਰਿਹਾ ਸੀ। ਜਿਨ੍ਹਾਂ ਲੜਕੀਆਂ ਨੂੰ ਰੈਸਕਿਊ ਕੀਤਾ ਹੈ ਉਹ ਸਾਰੀਆਂ ਟੂਰਿਸਟ ਵੀਜਾ ‘ਤੇ ਆਈਆਂ ਹੋਈਆਂ ਸਨ। ਇਸ ਕੇਸ ਵਿੱਚ ਪੁਲਿਸ ਇਨ੍ਹਾਂ ਲੜਕੀਆਂ ਨੂੰ ਵਾਪਸ ਡਿਪੋਰਟ ਕਰਨ ਦੀ ਕਾਰਵਾਈ ਕਰ ਰਹੀ ਹੈ।
