ਮੁੰਬਈ: ਮਸ਼ਹੂਰ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਵਲੋਂ ਜਾਨੋਂ ਮਾਰਨ ਤੋਂ ਬਾਅਦ ਨਾਮੀ ਲੋਕਾਂ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਚੁੱਕੀਆਂ ਹਨ, ਜਿਸ ਵਿਚ ਸਲਮਾਨ ਖਾਨ ਨੂੰ ਵੀ ਧਮਕੀ ਮਿਲੀ ਸੀ। ਇਸ ਤੋਂ ਇਲਾਵਾ ਹੁਣ ਇਕ ਹੋਰ ਬਾਲੀਵੁੱਡ ਐਕਟਰ ਤੇ ਐਕਟ੍ਰੈਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਿਸ ਨੂੰ ਲੈ ਕੇ ਹੁਣ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।
ਐਕਟਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਇਹ ਧਮਕੀ ਇੰਸਟਾਗ੍ਰਾਮ ‘ਤੇ ਮੈਸੇਜ ਰਾਹੀਂ ਦਿੱਤੀ ਗਈ ਹੈ। ਐਕਟਰ ਨੇ ਆਪਣੇ ਮੈਨੇਜਰ ਰਾਹੀਂ ਐਤਵਾਰ ਸ਼ਾਮ ਮੁੰਬਈ ਦੇ ਸਾਂਤਾਕਰੂਜ਼ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਵਿੱਕੀ ਦਾ ਕਹਿਣਾ ਹੈ ਕਿ ਇਕ ਵਿਅਕਤੀ ਉਨ੍ਹਾਂ ਦੀ ਪਤਨੀ ਕੈਟਰੀਨਾ ਨੂੰ ਸੋਸ਼ਲ ਮੀਡੀਆ ‘ਤੇ ਸਟਾਕ ਕਰ ਰਿਹਾ ਹੈ। ਉਸ ਨੇ ਮੈਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਵਿੱਕੀ ਨੇ ਸ਼ਿਕਾਇਤ ਵਿਚ ਕਿਹਾ ਹੈ ਕਿ ਇਹ ਧਮਕੀ ਅਤੇ ਸਟਾਕਿੰਗ ਦਾ ਸਿਲਸਿਲਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ। ਸ਼ਿਕਾਇਤ ਦਰਜ ਹੋਣ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ। ਓਧਰ, ਕਈ ਮੀਡੀਆ ਰਿਪੋਰਟਸ ਵਿਚ ਇਸ ਵਿਅਕਤੀ ਦਾ ਨਾਂ ਆਦਿੱਤਿਆ ਰਾਜਪੂਤ ਦੱਸਿਆ ਹੈ। ਹਾਲਾਂਕਿ, ਨਾ ਸ਼ਿਕਾਇਤ ਵਿਚ ਅਤੇ ਨਾ ਪੁਲਿਸ ਨੇ ਇਸ ਨਾਂ ਨੂੰ ਕਨਫਰਮ ਕੀਤਾ ਹੈ।
ਕੁਝ ਦਿਨ ਪਹਿਲਾਂ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ। ਦਰਅਸਲ, ਇਹ ਪੂਰਾ ਮਾਮਲਾ 5 ਜੂਨ ਦੀ ਸਵੇਰੇ ਉਦੋਂ ਸਾਹਮਣੇ ਆਇਆ ਸੀ ਜਦੋਂ ਸਲਮਾਨ ਦੇ ਪਿਤਾ ਸਲੀਮ ਵਾਕ ‘ਤੇ ਨਿਕਲੇ ਸਨ। ਸੈਰ ਤੋਂ ਬਾਅਦ ਸਲੀਮ ਖਾਨ ਨੂੰ ਇਕ ਚਿੱਠੀ ਮਿਲੀ ਸੀ। ਜਿਸ ਵਿਚ ਉਨ੍ਹਾਂ ਨੂੰ ਅਤੇ ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਲੈਟਰ ਵਿਚ ਲਿਖਿਆ ਸੀ ਕਿ ਤੇਰਾ ਮੂਸੇਵਾਲਾ ਵਰਗਾ ਹਾਲ ਬਣਾ ਦਿਆਂਗੇ ਸਲਮਾਨ ਖਾਨ।
ਪੰਜਾਬ ਸਰਕਾਰ ਵਲੋਂ ਗੈਂਗਸਟਰਾਂ ਨੂੰ ਚਿਤਾਵਨੀ ਦਿੰਦਿਆਂ ਸਖ਼ਤ ਲਹਿਜ਼ੇ ਵਿਚ ਆਖ ਦਿੱਤਾ ਗਿਆ ਹੈ ਕਿ ਜਾਂ ਤਾਂ ਉਹ ਸੁਧਰ ਜਾਣ ਨਹੀਂ ਤਾਂ ਅੰਜਾਮ ਭੁਗਤਣ ਨੂੰ ਤਿਆਰ ਰਹਿਣ।
ਸੋਸ਼ਲ ਮੀਡੀਆ ‘ਤੇ ਬਾਲੀਵੁੱਡ ਐਕਟਰ ਤੇ ਐਕਟ੍ਰੈਸ ਨੂੰ ਮਿਲੀ ਧਮਕੀ, ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ
ਮੁੰਬਈ: ਮਸ਼ਹੂਰ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਵਲੋਂ ਜਾਨੋਂ ਮਾਰਨ ਤੋਂ ਬਾਅਦ ਨਾਮੀ ਲੋਕਾਂ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਚੁੱਕੀਆਂ ਹਨ, ਜਿਸ ਵਿਚ…
