ਪੰਜਾਬ ਦੇ ਰੰਗ ‘ਚ ਰੰਗੇ ਸੋਨੂ ਸੂਦ, ਤਸਵੀਰਾਂ ਸ਼ੇਅਰ ਕਰ ਲਿਖਿਆ-‘ਮੇਰੇ ਪੰਜਾਬ ਦੀ ਮਿੱਟੀ ਦੀ ਖੁਸ਼ਬੂ’

ਚੰਡੀਗੜ੍ਹ: ਬਾਲੀਵੁੱਡ ਅਦਾਕਾਰ ਸੋਨੂ ਸੂਦ ਇਨ੍ਹੀਂ ਦਿਨੀਂ ਪੰਜਾਬ ਦੇ ਰੰਗ ਵਿਚ ਰੰਗੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਕੁਝ…

ਚੰਡੀਗੜ੍ਹ: ਬਾਲੀਵੁੱਡ ਅਦਾਕਾਰ ਸੋਨੂ ਸੂਦ ਇਨ੍ਹੀਂ ਦਿਨੀਂ ਪੰਜਾਬ ਦੇ ਰੰਗ ਵਿਚ ਰੰਗੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿਚ ਉਹ ਪਾਥੀਆਂ ਦੇ ਨਾਲ ਨਜ਼ਰ ਆ ਰਹੇ ਹਨ।

Also Read: ਮੁਸ਼ਕਲ ‘ਚ ਫਸੇ ਹਾਰਦਿਕ ਪੰਡਯਾ, ਕਸਟਮ ਵਿਭਾਗ ਨੇ ਕੀਤੀ ਵੱਡੀ ਕਾਰਵਾਈ

ਦੱਸ ਦਈਏ ਕਿ ਸੋਨੂ ਸੂਦ ਦੇ ਸਿਆਸਤ ‘ਚ ਐਂਟਰੀ ਲੈਣ ਦੀਆਂ ਚਰਚਾਵਾਂ ਜ਼ੋਰਾਂ ਉੱਤੇ ਹਨ। ਇਸੇ ਨੂੰ ਲੈ ਕੇ ਉਨ੍ਹਾਂ ਨੇ ਬੀਤੇ ਦਿਨ ਪ੍ਰੈੱਸ ਕਾਨਫਰੰਸ ਕਰ ਇਨ੍ਹਾਂ ਕਿਆਸਾਂ ਉੱਤੇ ਵਿਰਾਮ ਲਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਉਹ ਵੀ ਸਾਫ ਕੀਤਾ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਸਿਆਸਤ ’ਚ ਉਤਰਨਗੇ। ਪੱਤਰਕਾਰਾਂ ਵਲੋਂ ਸਿਆਸਤ ’ਚ ਸ਼ਾਮਲ ਹੋਣ ਦੇ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦੇ ਹੋਏ ਸੋਨੂ ਸੂਦ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਤੱਕ ਕਿਸੇ ਪਾਰਟੀ ਨਾਲ ਜੁੜਨ ਦਾ ਨਹੀਂ ਸੋਚਿਆ ਅਤੇ ਨਾ ਹੀ ਇਸ ਸਬੰਧੀ ਕੋਈ ਫ਼ੈਸਲਾ ਲਿਆ ਹੈ। ਸੋਨੂ ਸੂਦ ਨੂੰ ਜਦੋਂ ਮੁੱਖ ਮੰਤਰੀ ਚੰਨੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਗਈ ਮੁਲਾਕਾਤ ਨੂੰ ਲੈ ਕੇ ਜਦੋਂ ਸਵਾਲ ਕੀਤੇ ਗਏ ਤਾਂ ਉਨ੍ਹਾਂ ਨੇ ਕਿਹਾ ਕਿ ਦੋਵੇਂ ਮੁੱਖ ਮੰਤਰੀ ਬਹੁਤ ਚੰਗੇ ਇਨਸਾਨ ਹਨ। ਸੋਨੂ ਸੂਦ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬਹੁਤ ਚੰਗਾ ਲੱਗਾ। 

Also Read: Punjab ‘ਚ 6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ

Leave a Reply

Your email address will not be published. Required fields are marked *