ਬਾਲੀਵੁੱਡ ਦੀ ਦਿੱਗਜ ਗਾਇਕਾ ਆਸ਼ਾ ਭੋਂਸਲੇ ਨੂੰ ਪਿਆ ਦਿਲ ਦਾ ਦੌਰਾ, ਨਾਜੁਕ ਹਾਲਤ ‘ਚ ਹਸਪਤਾਲ ‘ਚ ਭਰਤੀ

ਮੁੰਬਈ : ਬਾਲੀਵੁੱਡ ਦੀ ਮਸ਼ਹੂਰ ਪਲੇਬੈਕ ਗਾਇਕਾ ਆਸ਼ਾ ਭੋਂਸਲੇ ਨੂੰ ਸ਼ਨੀਵਾਰ, 11 ਅਪ੍ਰੈਲ ਨੂੰ ਦਿਲ ਦਾ ਦੌਰਾ ਪਿਆ। ਆਸ਼ਾ ਭੋਂਸਲੇ ਦੀ ਸਿਹਤ ਦੀ ਜਾਣਕਾਰੀ ਉਹਨਾਂ…

ਬਾਲੀਵੁੱਡ ਦੀ ਮਸ਼ਹੂਰ ਪਲੇਬੈਕ ਗਾਇਕਾ ਆਸ਼ਾ ਭੋਂਸਲੇ ਨੂੰ ਸ਼ਨੀਵਾਰ, 11 ਅਪ੍ਰੈਲ ਨੂੰ ਦਿਲ ਦਾ ਦੌਰਾ ਪਿਆ। ਆਸ਼ਾ ਭੋਂਸਲੇ ਦੀ ਸਿਹਤ ਦੀ ਜਾਣਕਾਰੀ ਉਹਨਾਂ

ਮੁੰਬਈ : ਬਾਲੀਵੁੱਡ ਦੀ ਮਸ਼ਹੂਰ ਪਲੇਬੈਕ ਗਾਇਕਾ ਆਸ਼ਾ ਭੋਂਸਲੇ ਨੂੰ ਸ਼ਨੀਵਾਰ, 11 ਅਪ੍ਰੈਲ ਨੂੰ ਦਿਲ ਦਾ ਦੌਰਾ ਪਿਆ। ਆਸ਼ਾ ਭੋਂਸਲੇ ਦੀ ਸਿਹਤ ਦੀ ਜਾਣਕਾਰੀ ਉਹਨਾਂ ਦੀ ਪੋਤੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ। ਫਿਲਹਾਲ ਉਹਨਾਂ ਨੂੰ ਇਲਾਜ ਲਈ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਡਾਕਟਰ ਅਤੇ ਉਨ੍ਹਾਂ ਦੀ ਪੋਤੀ ਦੋਵੇ ਹੀ ਦੇ ਰਹੇ ਹਨ।

 

View this post on Instagram

 

A post shared by Zanai Bhosle💜 (@zanaibhosle)

ਦੱਸ ਦੇਈਏ ਕਿ ਆਸ਼ਾ ਭੋਂਸਲੇ ਦੀ ਪੋਤੀ, ਜਨਾਈ ਭੋਂਸਲੇ, ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਪੋਸਟ ਸਾਂਝੀ ਕੀਤੀ। ਜਿਸ ਵਿੱਚ ਉਹਨਾਂ ਨੇ ਉਹਨਾਂ ਦੀ ਤਸਵੀਰ ਸਾਂਝੀ ਕਰਕੇ ਲਿਖਿਆ ਕਿ “ਉਨ੍ਹਾਂ ਨੂੰ ਬਹੁਤ ਜ਼ਿਆਦਾ ਥਕਾਵਟ ਅਤੇ ਛਾਤੀ ਦੀ ਲਾਗ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਸੀਂ ਬੇਨਤੀ ਕਰਦੇ ਹਾਂ ਕਿ ਤੁਸੀਂ ਸਾਡੀ ਨਿੱਜਤਾ ਦਾ ਸਤਿਕਾਰ ਕਰੋ। ਉਹ ਇਸ ਸਮੇਂ ਇਲਾਜ ਅਧੀਨ ਹੈ, ਅਤੇ ਸਾਨੂੰ ਉਮੀਦ ਹੈ ਕਿ ਸਭ ਕੁਝ ਠੀਕ ਹੋ ਜਾਵੇਗਾ। ਅਸੀਂ ਤੁਹਾਡੇ ਨਾਲ ਜਲਦੀ ਹੀ ਖੁਸ਼ਖਬਰੀ ਸਾਂਝੀ ਕਰਾਂਗੇ।”

 

Leave a Reply

Your email address will not be published. Required fields are marked *