Bomb Threat: ਮੇਅਰ ਆਫ਼ਿਸ ਅਤੇ ਗਾਇਕ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹਰਕਤ ‘ਚ ਆਈਆਂ ਸੁਰੱਖਿਆ ਏਜੰਸੀਆਂ

ਲੁਧਿਆਣਾ: ਵਿਦੇਸ਼ਾਂ ਵਿੱਚ ਬੈਠੇ ਅਲਗਾਵਵਾਦੀ ਸੰਗਠਨਾਂ ਵੱਲੋਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ, ਸੋਮਵਾਰ ਨੂੰ ਲੁਧਿਆਣਾ ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ…

ਵਿਦੇਸ਼ਾਂ ਵਿੱਚ ਬੈਠੇ ਅਲਗਾਵਵਾਦੀ ਸੰਗਠਨਾਂ ਵੱਲੋਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ, ਸੋਮਵਾਰ ਨੂੰ ਲੁਧਿਆਣਾ ਵਿੱਚ

ਲੁਧਿਆਣਾ: ਵਿਦੇਸ਼ਾਂ ਵਿੱਚ ਬੈਠੇ ਅਲਗਾਵਵਾਦੀ ਸੰਗਠਨਾਂ ਵੱਲੋਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ, ਸੋਮਵਾਰ ਨੂੰ ਲੁਧਿਆਣਾ ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨੂੰ ਇੱਕ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਵਿੱਚ ਮੇਅਰ ਹਾਊਸ, ਨਿਗਮ ਦਫ਼ਤਰ ਅਤੇ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਲੁਧਿਆਣਾ ਸਥਿਤ ਘਰ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਹੈ। ਇਸ ਖ਼ਬਰ ਤੋਂ ਬਾਅਦ ਪੁਲਿਸ ਪ੍ਰਸ਼ਾਸਨ, ਖ਼ੁਫ਼ੀਆ ਏਜੰਸੀਆਂ ਅਤੇ ਸਾਈਬਰ ਸੈੱਲ ਤੁਰੰਤ ਅਲਰਟ ਮੋਡ ‘ਤੇ ਆ ਗਏ ਹਨ ਅਤੇ ਪੂਰੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਗਏ ਹਨ।

ਈਮੇਲ ਵਿੱਚ ਲਿਖਿਆ ਸੀ ਧਮਾਕੇ ਦਾ ਸਮਾਂ

ਪ੍ਰਾਪਤ ਜਾਣਕਾਰੀ ਅਨੁਸਾਰ, ਸੋਮਵਾਰ ਸਵੇਰੇ ਨਗਰ ਨਿਗਮ ਦੇ ਕਮਿਸ਼ਨਰ ਸਮੇਤ ਹੋਰ ਸਰਕਾਰੀ ਅਧਿਕਾਰੀਆਂ ਦੀਆਂ ਅਧਿਕਾਰਤ ਈਮੇਲ ਆਈਡੀਜ਼ ‘ਤੇ ਇਹ ਸੂਚਨਾ ਪ੍ਰਾਪਤ ਹੋਈ। ਭੇਜੇ ਗਏ ਈਮੇਲ ਦਾ ਵਿਸ਼ਾ (Subject)”ਬੰਬ ਬਲਾਸਟ ਮੇਅਰ ਆਫ਼ਿਸ ਲੁਧਿਆਣਾ” ਲਿਖਿਆ ਗਿਆ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਈਮੇਲ ਵਿੱਚ ਧਮਾਕੇ ਕਰਨ ਦਾ ਸਮਾਂ ਵੀ ਪਹਿਲਾਂ ਤੋਂ ਤੈਅ ਕਰਕੇ ਲਿਖਿਆ ਗਿਆ ਸੀ।

ਮੇਅਰ ਅਤੇ ਦਿਲਜੀਤ ਦੋਸਾਂਝ ਨੂੰ ਨਿਸ਼ਾਨਾ ਬਣਾਉਣ ਦੀ ਚੇਤਾਵਨੀ

ਇਸ ਧਮਕੀ ਭਰੇ ਸੰਦੇਸ਼ ਵਿੱਚ ਲਿਖਿਆ ਗਿਆ ਸੀ ਕਿ ਦੁਪਹਿਰ 1:11 ਵਜੇ ਲੁਧਿਆਣਾ ਦੇ ਮੇਅਰ ‘ਤੇ ਹਮਲਾ ਕੀਤਾ ਜਾਵੇਗਾ, ਜਦਕਿ ਰਾਤ 9:11 ਵਜੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਘਰ ਨੂੰ ਧਮਾਕੇ ਨਾਲ ਉਡਾ ਦਿੱਤਾ ਜਾਵੇਗਾ। ਅਜਿਹੇ ਸੰਵੇਦਨਸ਼ੀਲ ਸੰਦੇਸ਼ ਤੋਂ ਬਾਅਦ ਪ੍ਰਸ਼ਾਸਨ ਵਿੱਚ ਭਾਜੜ ਮਚ ਗਈ ਅਤੇ ਤੁਰੰਤ ਪ੍ਰਭਾਵਿਤ ਥਾਵਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ।

ਸਾਈਬਰ ਸੈੱਲ ਵੱਲੋਂ ਜਾਂਚ ਸ਼ੁਰੂ, ਸ਼ਹਿਰ ‘ਚ ਹਾਈ ਅਲਰਟ

ਇਸ ਘਟਨਾ ਤੋਂ ਬਾਅਦ ਲੁਧਿਆਣਾ ਪੁਲਿਸ ਅਤੇ ਸਾਈਬਰ ਕਰਾਈਮ ਦੀਆਂ ਟੀਮਾਂ ਈਮੇਲ ਦੇ ਆਈ.ਪੀ. ਐਡਰੈੱਸ (IP Address) ਨੂੰ ਟਰੇਸ ਕਰਨ ਵਿੱਚ ਜੁਟ ਗਈਆਂ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਈਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜੀ ਗਈ ਹੈ। ਸੁਰੱਖਿਆ ਏਜੰਸੀਆਂ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀਆਂ ਹਨ ਅਤੇ ਸ਼ਹਿਰ ਦੇ ਮੁੱਖ ਹਿੱਸਿਆਂ ਦੇ ਨਾਲ-ਨਾਲ ਧਮਕੀ ਵਾਲੀਆਂ ਥਾਵਾਂ ‘ਤੇ ਚੌਕਸੀ ਵਧਾ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Deputy Commissioner of Rupnagar ਵੱਲੋਂ ਮਿੰਨੀ ਸਕੱਤਰੇਤ ‘ਚ ਛਾਪੇਮਾਰੀ: ਦਫ਼ਤਰਾਂ ਦੀ ਕੀਤੀ ਅਚਨਚੇਤ ਚੈਕਿੰਗ, ਲਾਪਰਵਾਹ ਮੁਲਾਜ਼ਮਾਂ ਨੂੰ ਸਖ਼ਤ ਚੇਤਾਵਨੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *