ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਰਾਜ ਚੋਣ ਕਮਿਸ਼ਨ ਪੰਜਾਬ ਨੇ ਇਕ ਹੁਕਮ ਜਾਰੀ ਕਰਦਿਆਂ 8 ਜ਼ਿਲਿਆਂ ਦੇ 14 ਬੂਥਾਂ ਉਤੇ ਸਰਪੰਚ ਅਤੇ ਪੰਚ ਲਈ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ | ਇਸ ਤੋਂ ਇਲਾਵਾ 80.38% ਵੋਟਰਾਂ ਨੇ ਅਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ |
ਜਿਨਾ ਬੂਥਾਂ ਤੇ ਮੁੜ ਵੋਟਾ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਉਥੇ ਵੋਟਾਂ ਦੋਰਾਨ ਗੜਬੜੀਆਂ ਦੀ ਰਿਪੋਰਟਾਂ ਪ੍ਰਾਪਤ ਹੋਈਆਂ ਸਨ | ਇਨਾਂ 14 ਥਾਵਾਂ ਉਤੇ ਭਲਕੇ 2 ਜਨਵਰੀ 2019 ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ। ਭਲਕੇ ਵੋਟਾਂ ਸਵੇਰੇ 8 ਤੋਂ ਸ਼ਾਮੀਂ 4 ਵਜੇ ਤੱਕ ਪੈਣਗੀਆਂ |
Watch Video
