ਚੰਡੀਗੜ੍ਹ ‘ਚ ਇਕ ਹੋਰ ਹੋਈ ਵੱਡੀ ਵਾਰਦਾਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ‘ਚ ਇਕ ਤੋਂ ਬਾਅਦ ਇਕ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਜਿਸ ਨਾਲ ਲੋਕਾਂ ਦੀ ਰੂਹ ਕੰਬ ਉੱਠਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ‘ਚ ਇਕ ਤੋਂ ਬਾਅਦ ਇਕ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਜਿਸ ਨਾਲ ਲੋਕਾਂ ਦੀ ਰੂਹ ਕੰਬ ਉੱਠਦੀ ਹੈ। ਦਸ ਦਈਏ ਕਿ ਚੰਡੀਗੜ੍ਹ ਦੇ ਸੈਕਟਰ 42 ਸਥਿਤ ਇਕ ਹੋਟਲ ਚ ਇਕ ਮੁੰਡਾ ਕੁੜੀ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋਵੇ ਮੁੰਡਾ ਕੁੜੀ ਨੇ ਗਲ੍ਹ ਫਾਹਾ ਲੈ ਖੁਦਕੁਸ਼ੀ ਕਰ ਲਈ ਹੈ।

SUICIDE ਦੱਸਿਆ ਜਾ ਰਿਹਾ ਹੈ ਕਿ ਸਵੇਰੇ ਉਹਨਾਂ ਦੋਹਾਂ ਵੱਲੋਂ ਹੋਟਲ ਦੇ ਕਮਰੇ ਦਾ ਦਰਵਾਜਾ ਨਹੀਂ ਖੋਲਿਆ ਜਿਸ ਤੋਂ ਬਾਅਦ ਹੋਟਲ ਦੇ ਪ੍ਰਬੰਧਕਾਂ ਨੇ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ।

ਪੁਲਿਸ ਦੇ ਆਉਣ ਤੋਂ ਬਾਅਦ ਜਦੋ ਦਰਵਾਜਾ ਖੋਲਿਆ ਗਿਆ ਤਾਂ ਦੋਵੇ ਲਟਕੇ ਹੋਏ ਮਿਲੇ। ਫਿਲਹਾਲ ਇਹ ਦੱਸਣਾ ਕਾਫੀ ਮੁਸ਼ਕਿਲ ਹੈ ਕਿ ਆਖਿਰ ਇਹਨਾਂ ਦੋਹਾਂ ਨੇ ਇਹ ਕਦਮ ਕਿਉਂ ਚੁੱਕਿਆ। ਖੈਰ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਲੈ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *