ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਚ ਵਿਵਾਦ ਵਧਦਾ ਹੀ ਜਾ ਰਿਹਾ ਹੈ। ਇਸਦੇ ਚੱਲਦੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਇਕ ਹੋਰ ਮੰਤਰੀ ਨੇ ਸਿੱਧੂ ਦੇ ਖਿਲਾਫ ਮੋਰਚਾ ਖੋਲਿਆਂ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿੱਧੂ ਦਾ ਰਵੱਈਆ ਪਾਰਟੀ ਤੇ ਸਰਕਾਰ ਨੂੰ ਨੁਕਸਾਨ ਪਹੁੰਚਾ ਰਿਹਾ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਹਾਈਕਮਾਨ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਧੂ ਨੂੰ ਕਾਂਗਰਸ ਚ ਆਏ ਹੋਏ ਸਿਰਫ ਦੋ ਮਹੀਨੇ ਹੋਏ ਹਨ ਤੇ ਪਰ ਉਹ ਆਪਣੀਆਂ ਸ਼ਰਤਾਂ ਤੇ ਏਜੰਡੇ ਥੋਪਣ ਚ ਲੱਗੇ ਹੋਏ ਹਨ।


