ਚੰਡੀਗੜ੍ਹ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਹਿੱਸਾ ਲੈਣ ਲਈ ਦਿੱਤੀ ਗਈ ਪੈਰੋਲ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਇਸ ਨੂੰ ‘virtually infructuous’ (ਲਗਭਗ ਬੇਅਸਰ) ਕਰਾਰ ਦੇ ਦਿੱਤਾ ਹੈ।
ਕਿਉਂ ਬੇਅਸਰ ਹੋਈ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ?
ਹਾਈ ਕੋਰਟ ਨੇ ਆਪਣੀ ਟਿੱਪਣੀ ਵਿੱਚ ਕਿਹਾ ਕਿ ਸੰਸਦ ਦਾ ਵਿੰਟਰ ਸੈਸ਼ਨ ਹੁਣ ਆਪਣੇ ਆਖਰੀ ਪੜਾਅ ‘ਤੇ ਹੈ ਅਤੇ ਸਮਾਂ ਬਹੁਤ ਘੱਟ ਬਚਿਆ ਹੈ। ਅਦਾਲਤ ਅਨੁਸਾਰ, ਸੈਸ਼ਨ ਦੇ ਬਾਕੀ ਰਹਿੰਦੇ ਦਿਨਾਂ ਨੂੰ ਦੇਖਦੇ ਹੋਏ, ਇਸ ਮਾਮਲੇ ਵਿੱਚ ਹੁਣ ਕੋਈ ਵੱਡਾ ਰਾਹਤਕਾਰੀ ਫੈਸਲਾ ਮੁਮਕਿਨ ਨਹੀਂ ਜਾਪਦਾ।
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



