Breaking news: ਅੰਮ੍ਰਿਤਪਾਲ ਤੇ ਸਾਥੀਆਂ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਕੀਤੇ ਸਵਾਲ

ਚੰਡੀਗੜ੍ਹ : ‘ਵਾਰਿਸ ਪੰਜਾਬ ਦੇ’  ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਓਕੇ, ਭਗਵੰਤ ਉਰਫ਼ ਬਾਜੇਕੇ ਤੇ ਬਸੰਤ ਸਿਘ ਦੀ ਪਟੀਸ਼ਨ ’ਤੇ…

ਚੰਡੀਗੜ੍ਹ : ‘ਵਾਰਿਸ ਪੰਜਾਬ ਦੇ’  ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਓਕੇ, ਭਗਵੰਤ ਉਰਫ਼ ਬਾਜੇਕੇ ਤੇ ਬਸੰਤ ਸਿਘ ਦੀ ਪਟੀਸ਼ਨ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਵਾਲ ਕੀਤੇ ਹਨ। ਹਾਈਕੋਰਟ ਨੇ ਸਖ਼ਤ ਤਾੜਨਾ ਕੀਤੀ ਹੈ।

ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਦੱਸਣ ਵਾਲੀ ਪਟੀਸ਼ਨ ਕਿਵੇਂ ਜਾਇਜ਼

ਅਦਾਲਤ ਨੇ ਸਵਾਲ ਕਰਦਿਆਂ ਕਿਹਾ ਕਿ ਜਦੋਂ ਐੱਫਆਈਆਰ ਮਗਰੋਂ ਅੰਮ੍ਰਿਤਪਾਲ ਨੂੰ ਗਿ੍ਰਫ਼ਤਾਰ ਕੀਤਾ ਤਾਂ ਇਸ ਗਿ੍ਰਫ਼ਤਾਰੀ ਨੂੰ ਗ਼ੈਰ-ਕਾਨੂੰਨੀ ਦੱਸਣ ਵਾਲੀ ਪਟੀਸ਼ਨ ਕਿਵੇਂ ਜਾਇਜ਼ ਮੰਨੀ ਜਾ ਸਕਦੀ ਹੈ। ਸਾਰਿਆਂ ਵੱਲੋਂ ਹਾਈ ਕੋਰਟ ਵਿਚ ਪਟੀਸ਼ਨ ਦਾਖ਼ਲ ਕਰਦੇ ਹੋਏ ਕਿਹਾ ਗਿਆ ਹੈ ਕਿ ਅਜਨਾਲਾ ਥਾਣੇ ’ਤੇ ਹਮਲੇ ਕਾਰਨ ਪੁਲਿਸ ਨੇ ਐੱਫਆਈਆਰ ਦਰਜ ਕਰ ਕੇ ਕਾਰਵਾਈ ਆਰੰਭ ਕੀਤੀ ਗਈ ਸੀ। ਇਸ ਦੌਰਾਨ ਪਟੀਸ਼ਨਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਤੇ ਉਨ੍ਹਾਂ ਨੂੰ ਇਸ ਹਮਲੇ ਦਾ ਮੁਲਜ਼ਮ ਬਣਾ ਕੇ ਜੇਲ੍ਹ ਭੇਜ ਦਿੱਤਾ ਗਿਆ।

ਹਾਈਕੋਰਟ ਨੇ ਖੜ੍ਹੇ ਕੀਤੇ ਸਵਾਲ

 ਹੁਣ ਹਾਈ ਕੋਰਟ ਨੇ ਇਸ ਪਟੀਸ਼ਨ ਦੇ ਸਹੀ ਹੋਣ ’ਤੇ ਸਵਾਲ ਖੜ੍ਹੇ ਕੀਤੇ ਹਨ। ਅਦਾਲਤ ਨੇ ਕਿਹਾ ਕਿ ਇਹ ਪਟੀਸ਼ਨ ਗ੍ਰਿਫ਼ਤਾਰੀ ਨੂੰ ਨਾਜਾਇਜ਼ ਦੱਸ ਰਹੀ ਹੈ ਜਦਕਿ ਐੱਫਆਈਆਰ ਦਰਜ ਹੋਈ ਹੈ, ਇਸ ਲਈ ਇਸ ਪਟੀਸ਼ਨ ਨੂੰ ਕਿਵੇਂ ਸਹੀ ਮੰਨ ਲਈਏ? ਅਗਲੀ ਸੁਣਵਾਈ ਦੌਰਾਨ ਇਸ ਬਾਰੇ ਪੱਖ ਰੱਖਣ ਲਈ ਅਦਾਲਤ ਨੇ ਹੁਕਮ ਕੀਤੇ ਹਨ।

Leave a Reply

Your email address will not be published. Required fields are marked *