ਪਟਿਆਲਾ : ਪੰਜਾਬ ਦੇ ਪਟਿਆਲਾ ਦੇ ਸਕੂਲਾਂ ਨੂੰ ਮੰਗਲਵਾਰ ਯਾਨੀ ਕਿ 23 ਦਸੰਬਰ ਨੂੰ ਬੰਬ (Bomb Threat) ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਸਕੂਲ ਪ੍ਰਬੰਧਕਾਂ ਨੂੰ ਈਮੇਲ ਰਾਹੀਂ ਬੰਬ ਨਾਲ ਸਕੂਲਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ, ਸਕੂਲ ਪ੍ਰਸ਼ਾਸਨ ਨੇ ਤੁਰੰਤ ਜ਼ਿਲ੍ਹਾ ਪੁਲਿਸ ਇਸ ਬਾਬਤ ਜਾਣਕਾਰੀ ਦਿੱਤੀ। ਜ਼ਿਲ੍ਹਾ ਪੁਲਿਸ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਈਮੇਲ ਦੇ ਜ਼ਰੀਏ ਧਮਕੀ ‘ਚ ਕਿਹਾ ਕਿ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਦੇ ਵਿਚਕਾਰ ਧਮਾਕਿਆਂ ਦੀ ਚੇਤਾਵਨੀ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਪੁਲਿਸ ਅਲਰਟ ‘ਤੇ ਹੈ।
(Bomb Threat In Patiala)
ਇਹ ਈਮੇਲ ਮਿਲਣ ‘ਤੇ, ਸਬੰਧਤ ਸਕੂਲਾਂ ਦੇ ਪ੍ਰਬੰਧਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਜਿਨ੍ਹਾਂ ਨੇ ਸੁਰੱਖਿਆ ਨੂੰ ਤੇਜ਼ੀ ਨਾਲ ਵਧਾ ਦਿੱਤਾ ਹੈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਸਕੂਲਾਂ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਉਪਾਅ ਵਧਾ ਦਿੱਤੇ ਹਨ। ਇਨ੍ਹਾਂ ਹੀ ਨਹੀਂ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ, ਰੇਲਵੇ ਸਟੇਸ਼ਨ ‘ਤੇ ਚੈਕਿੰਗ ਵਧਾ ਦਿੱਤੀ ਗਈ ਹੈ।
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



