ਨਾਭਾ: ਪੰਜਾਬ ਅਤੇ ਖੇਡ ਜਗਤ ਲਈ ਇੱਕ ਮਾਣਮੱਤੀ ਖ਼ਬਰ ਸਾਹਮਣੇ ਆਈ ਹੈ। ਨਾਭਾ ਦੇ ਉੱਘੇ ਹੋਣਹਾਰ ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ ਵਿਖੇ ਆਯੋਜਿਤ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗ਼ਾ ਆਪਣੇ ਨਾਂ ਕੀਤਾ ਹੈ। ਇਸ ਇਤਿਹਾਸਕ ਪ੍ਰਾਪਤੀ ਨਾਲ ਉਹ ਇਹ ਮੁਕਾਮ ਹਾਸਲ ਕਰਨ ਵਾਲੇ ਪੰਜਾਬ ਦੇ ਪਹਿਲੇ ਖਿਡਾਰੀ ਬਣ ਗਏ ਹਨ। ਚੈਂਪੀਅਨਸ਼ਿਪ ਦੇ ਸੈਮੀਫਾਈਨਲ ਮੁਕਾਬਲੇ ਵਿੱਚ ਜਗਸ਼ੇਰ ਸਿੰਘ ਦਾ ਮੁਕਾਬਲਾ ਇੰਡੋਨੇਸ਼ੀਆ ਦੇ ਤਾਕਤਵਰ ਖਿਡਾਰੀ ਰਾਦਿਤਿਆ ਵਰਦਾਨਾ ਨਾਲ ਹੋਇਆ। ਇਸ ਰੋਮਾਂਚਕ ਤੇ ਸਖ਼ਤ ਟੱਕਰ ਵਿੱਚ ਜਗਸ਼ੇਰ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕੀਤਾ।
ਵਿਸ਼ਵ ਪੱਧਰ ‘ਤੇ ਮੈਡਲ ਜਿੱਤ ਕੇ ਜਗਸ਼ੇਰ ਸਿੰਘ ਨੇ ਪੰਜਾਬ ਦਾ ਮਾਣ ਪੂਰੀ ਦੁਨੀਆ ਵਿੱਚ ਵਧਾ ਦਿੱਤਾ ਹੈ। ਵਿਸ਼ਵ ਜੂਨੀਅਰ ਬੈਡਮਿੰਟਨ ਦੇ ਮੰਚ ‘ਤੇ ਪੰਜਾਬ ਵੱਲੋਂ ਅਜਿਹਾ ਇਤਿਹਾਸ ਰਚਣ ਵਾਲੇ ਉਹ ਪਹਿਲੇ ਬੈਡਮਿੰਟਨ ਖਿਡਾਰੀ ਹਨ। ਇਸ ਸ਼ਾਨਦਾਰ ਸਫ਼ਲਤਾ ‘ਤੇ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ, ਸਗੋਂ ਪੂਰੇ ਪੰਜਾਬ ਵਿੱਚ ਖ਼ੁਸ਼ੀ ਦੀ ਲਹਿਰ ਹੈ। ਖ਼ਿਡਾਰੀ ਦੀ ਇਸ ਵੱਡੀ ਪ੍ਰਾਪਤੀ ‘ਤੇ ਮਾਪਿਆਂ, ਕੋਚਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਉਨ੍ਹਾਂ ਨੂੰ ਭਰਵੀਆਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਫਿਰੋਜ਼ਪੁਰ ‘ਚ ਪੁਲਿਸ ਅਤੇ BSF ਦੀ ਵੱਡੀ ਕਾਰਵਾਈ: ਸਰਚ ਆਪਰੇਸ਼ਨ ਦੌਰਾਨ ਕਰੀਬ 10 ਕਿਲੋ ਹੈਰੋਇਨ ਬਰਾਮਦ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



