ਕੋਰੋਨਾ ਪੀੜਤ ਯੂਕੇ ਦੇ ਪੀਐਮ ਬੋਰਿਸ ਜਾਨਸਨ ਦੀ ਸਿਹਤ ਵਿਚ ਹੋਇਆ ਸੁਧਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਦੇ ਦੇਸ਼ ਪ੍ਰਭਾਵਿਤ ਹੋਏ ਹਨ। ਦੁਨੀਆ ਦਾ ਹਰ ਆਮ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਦੇ ਦੇਸ਼ ਪ੍ਰਭਾਵਿਤ ਹੋਏ ਹਨ। ਦੁਨੀਆ ਦਾ ਹਰ ਆਮ ਤੋਂ ਖਾਸ ਵਿਅਕਤੀ ਇਸ ਮਹਾਮਾਰੀ ਦੀ ਚਪੇਟ ਵਿਚ ਆ ਚੁੱਕਿਆ ਹੈ। ਉੱਥੇ ਪਿਛਲੇ ਦਿਨਾਂ ਵਿਚ ਕੋਰੋਨਾ ਨਾਲ ਪੀੜਤ ਹੋ ਚੁੱਕੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ ਸਿਹਤ ਵਿਚ ਸੁਧਾਰ ਹੋਇਆ ਹੈ।ਦੱਸ ਦਈਏ ਕਿ ਉਹ ਪਹਿਲਾਂ ਹੀ ਆਈਸੀਯੂ ਵਿਚੋਂ ਬਾਹਰ ਆ ਚੁੱਕੇ ਹਨ।

ਮੀਡੀਆ ਰਿਪੋਰਟਾਂ ਅਨੁਸਾਰ ਪ੍ਰਧਾਨਮੰਤਰੀ ਦਫ਼ਤਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੀਐਮ ਬੋਰਿਸ ਜਾਨਸਨ ਹੁਣ ਥੋੜਾ-ਬਹੁਤ ਚੱਲ ਫਿਰ ਪਾ ਰਹੇ ਹਨ ਜੋ ਸਿਹਤ ਪੱਖੋਂ ਚੰਗੀ ਖਬਰ ਹੈ। ਪੀਐਮ ਬੋਰਿਸ ਨੇ ਉਨ੍ਹਾਂ ਡਾਕਟਰਾਂ ਅਤੇ ਮੈਡੀਕਲ ਸਟਾਫ ਦਾ ਵੀ ਸ਼ੁਕਰੀਆ ਕਿਹਾ ਹੈ ਜਿਨ੍ਹਾਂ ਨੇ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖਿਆ ਹੈ।ਦਰਅਸਲ ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਾਨ ਦੀ ਕੋਰੋਨਾ ਰਿਪੋਰਟ 26 ਮਾਰਚ ਨੂੰ ਪਾਜ਼ੀਟਿਵ ਪਾਈ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਸੈਲਫ ਆਈਸੋਲੇਟ ਕਰ ਲਿਆ ਸੀ ਪਰ ਉਨ੍ਹਾਂ ਦੀ ਹਾਲਤ ਜਿਆਦਾ ਖਰਾਬ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅਤੇ ਫਿਰ ਆਈਸੀਯੂ ਵਿਚ ਸਿਫਟ ਕੀਤਾ ਗਿਆ ਸੀ ਪਰ ਬੀਤੇ 9 ਅਪ੍ਰੈਲ ਨੂੰ ਉਨ੍ਹਾਂ ਨੂੰ ਆਈਸੀਯੂ ਵਿਚੋਂ ਬਾਹਰ ਕੱਢ ਕੇ ਜਨਰਲ ਵਾਰਡ ਵਿਚ ਸ਼ਿਫਟ ਕੀਤਾ ਗਿਆ ਸੀ ਅਤੇ ਹੁਣ ਖਬਰ ਇਹ ਆਈ ਹੈ ਕਿ ਉਨ੍ਹਾਂ ਦੀ ਸਿਹਤ ਵਿਚ ਕਾਫੀ ਸੁਧਾਰ ਹੋਇਆ ਹੈ। ਜ਼ਿਕਰਯੋਗ ਹੈ ਕਿ ਪੀਐਮ ਬੋਰਿਸ ਜਾਨਸਨ ਦੀ ਗੈਰ ਹਾਜ਼ਰੀ ਵਿਚ ਬ੍ਰਿਟੇਨ ਦੇ ਵਿਦੇਸ਼ ਸਕੱਤਰ ਪ੍ਰਧਾਨਮੰਤਰੀ ਦਫ਼ਤਰ ਦਾ ਕੰਮ ਸੰਭਾਲ ਰਹੇ ਹਨ। ਦੱਸ ਦਈਏ ਕਿ ਯੂਕੇ ਵਿਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪੂਰੇ ਦੇਸ਼ ਵਿਚੋਂ ਕੋਰੋਨਾ ਦੇ ਕੇਸਾਂ ਦੀ ਸੰਖਿਆ ਵੱਧ ਕੇ 73,758 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 8,958 ਤੱਕ ਪਹੁੰਚ ਗਿਆ ਹੈ।

Leave a Reply

Your email address will not be published. Required fields are marked *