ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਗ੍ਰਿਫ਼ਤਾਰ

ਜਲੰਧਰ : ਪੰਜਾਬ ਵਿੱਚ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾਅਵਾ ਕਰ…

ਜਲੰਧਰ : ਪੰਜਾਬ ਵਿੱਚ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾਅਵਾ ਕਰ ਰਹੀ ਹੈ ਕਿ ਹਰਪ੍ਰੀਤ ਸਿੰਘ ਕੋਲੋਂ ਆਈਸ (ਨਸ਼ਾ) ਬਰਾਮਦ ਹੋਇਆ ਹੈ। ਮੁਲਜ਼ਮ ਹਰਪ੍ਰੀਤ ਸਿੰਘ ਕੋਲੋਂ 4 ਤੋਂ 5 ਗ੍ਰਾਮ ਆਈਸ ਬਰਾਮਦ ਹੋਈ ਹੈ। ਪੁਲਿਸ ਹਰਪ੍ਰੀਤ ਕੋਲੋਂ ਬਰਾਮਦ ਹੋਇਆ ਨਸ਼ੀਲਾ ਪਦਾਰਥ ਮੈਥਾਮਫੇਟਾਮਾਈਨ ਦੱਸ ਰਹੀ ਹੈ। ਇਸ ਤੋਂ ਬਾਅਦ ਦੇਰ ਰਾਤ ਉਸ ਦਾ ਮੈਡੀਕਲ ਵੀ ਕਰਵਾਇਆ ਗਿਆ। ਪੁਲਿਸ ਨੇ ਇਸ ਸਾਰੀ ਘਟਨਾ ਦੀ ਵੀਡੀਓਗ੍ਰਾਫੀ ਵੀ ਕੀਤੀ ਹੈ।
ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਦੀ ਪੁਸ਼ਟੀ ਜਲੰਧਰ ਦੇਹਾਤ ਪੁਲਸ ਦੇ ਐੱਸਐੱਸਪੀ ਅੰਕੁਰ ਗੁਪਤਾ ਨੇ ਕੀਤੀ ਹੈ। ਐਸਐਸਪੀ ਅੰਕੁਰ ਗੁਪਤਾ ਨੇ ਕਿਹਾ- ਅਸੀਂ ਹਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਸੀਂ ਜਲਦੀ ਹੀ ਇਸ ਬਾਰੇ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰਾਂਗੇ। ਅਸੀਂ ਹਰਪ੍ਰੀਤ ਕੋਲੋਂ ਆਈਸ ਨਾਮਕ ਨਸ਼ਾ ਬਰਾਮਦ ਕੀਤਾ ਹੈ। ਫ਼ਿਲਹਾਲ ਉਨ੍ਹਾਂ ਨੇ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਮਾਤਰਾ ਬਾਰੇ ਕੁਝ ਨਹੀਂ ਦੱਸਿਆ। ਉਨ੍ਹਾਂ ਕਿਹਾ- ਅਸੀਂ ਜਲਦੀ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ।

ਪੁਲਿਸ ਨੇ ਪਾਇਆ ਝੂਠਾ ਕੇਸ : ਮਾਤਾ ਬਲਵਿੰਦਰ ਕੌਰ

ਉਧਰ, ਐਮਪੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਪੁਲਿਸ ਨੇ ਉਨ੍ਹਾਂ ਦੇ ਪੁੱਤ ਉਤੇ ਝੂਠਾ ਕੇਸ ਪਾਇਆ ਹੈ। ਉਨ੍ਹਾਂ ਦੇ ਪਰਿਵਾਰ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਪੁਲਿਸ ਦੀ ਸਰਾਸਰ ਧੱਕੇਸ਼ਾਹੀ ਹੈ। ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਕਿ ਪੁੱਤ ਹਰਪ੍ਰੀਤ ਸਿੰਘ ਨੂੰ ਕਿੱਥੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

Leave a Reply

Your email address will not be published. Required fields are marked *