ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਵਿਦੇਸ਼ ਦੀ ਧਰਤੀ ‘ਤੇ ਜਿੱਥੇ ਪੰਜਾਬੀ ਨੌਜਵਾਨ ਮੱਲਾਂ ਮਾਰਦੇ ਨਜ਼ਰ ਆਉਂਦੇ ਹਨ। ਉੱਥੇ ਹੀ ਵਿਦੇਸ਼ੀ ਧਰਤੀ ‘ਤੇ ਸਿੱਖ ਨੌਜਵਾਨਾਂ ਦੇ ਕਤਲ਼ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਲੰਡਨ ‘ਚ ਤਿੰਨ ਸਿੱਖ ਨੌਜਵਾਨਾਂ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ਼ ਕੀਤਾ ਗਿਆ ਹੈ, ਜਿਸ ਵਾਰਦਾਤ ਤੋਂ ਬਾਅਦ ਤਰਥੱਲੀ ਮਚੀ ਹੋਈ ਹੈ। ਇਸ ਮਸਲੇ ‘ਚ ਸ਼ਾਮਿਦਲ ਦੋ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵੀ ਕੀਤੀ ਗਈ ਹੈ। ਮ੍ਰਿਤਕਾ ਦੀ ਉਮਰ 30 ਸਾਲਾਂ ਕਰੀਬ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਵਾਰਦਾਤ ਨੂੰ ਐਤਵਾਰ ਸ਼ਾਮ 7 ਵਜੇ ਕਰੀਬ ਸੈਵਨ ਕਿੰਗਜ਼ ਰੇਲਵੇ ਸਟੇਸ਼ਨ ਨੇੜੇ ਅੰਜਾਮ ਦਿੱਤਾ ਗਿਆ ਹੈ, ਜਿੱਥੇ ਤਿੰਨ ਸਿੱਖ ਨੌਜਵਾਨਾਂ ਦਾ ਚਾਕੂ ਮਾਰ ਕੇ ਕਤਲ਼ ਕੀਤਾ ਗਿਆ ਹੈ। ਪੰਜਾਬ ‘ਚ ਰਹਿੰਦੇ ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਦਾ ਪਤਾ ਲਗਾਉਂਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਨਸਨੀਖੇਜ਼ ਵਾਰਦਾਤ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਹੀ ਹੈ।
ਸ਼ੱਕ ਦੇ ਆਧਾਰ ‘ਤੇ ਇਸ ਵਾਰਦਾਤ ਨਾਲ ਸੰਬੰਧਿਤ ਦੋ 29 ਸਾਲਾਂ ਅਤੇ 39 ਸਾਲਾਂ ਸਿੱਖ ਨੌਜਵਾਨਾਂ ਨੂੰ ਪੁਲਿਸ ਹਿਰਾਸਤ ‘ਚ ਲੈ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਕਤਲ਼ ਦੇ ਕਾਰਨਾਂ ਦਾ ਹਲੇ ਤੱਕ ਖੁਲਾਸਾ ਨਹੀਂ ਹੋਇਆ ਹੈ ਪਰ ਇਸ ਨੂੰ ਲੁੱਟ ਜਾਂ ਪੈਸੇ ਦੇ ਲੈਣ-ਦੇਣ ਦਾ ਮਾਮਲਾ ਹੋ ਸਕਦਾ ਹੈ।
https://www.facebook.com/LivingIndiaNewschannel/videos/1525965670887083/


