Brutal stampede case : ਦਿੱਲੀ ‘ਚ CBI ਹੈੱਡਕੁਆਰਟਰ ਪਹੁੰਚੇ ਅਦਾਕਾਰ Thalapathy Vijay , 7 ਘੰਟੇ ਚੱਲੀ ਪੁੱਛਗਿੱਛ

ਚੇਨਈ : ਆਪਣੀ ਆਉਣ ਵਾਲੀ ਫਿਲਮ ‘ਜਨ ਨਾਇਕਨ’ ਨੂੰ ਲੈ ਕੇ ਚਰਚਾ ਵਿੱਚ ਚੱਲ ਰਹੇ ਦੱਖਣੀ ਭਾਰਤੀ ਫਿਲਮਾਂ ਦੇ ਸੁਪਰਸਟਾਰ Thalapathy Vijay ਦੀਆਂ ਮੁਸ਼ਕਲਾਂ ਲਗਾਤਾਰ…

thalapathy vijay

ਚੇਨਈ : ਆਪਣੀ ਆਉਣ ਵਾਲੀ ਫਿਲਮ ‘ਜਨ ਨਾਇਕਨ’ ਨੂੰ ਲੈ ਕੇ ਚਰਚਾ ਵਿੱਚ ਚੱਲ ਰਹੇ ਦੱਖਣੀ ਭਾਰਤੀ ਫਿਲਮਾਂ ਦੇ ਸੁਪਰਸਟਾਰ Thalapathy Vijay ਦੀਆਂ ਮੁਸ਼ਕਲਾਂ ਲਗਾਤਾਰ  ਵਧਦੀਆਂ ਜਾ ਰਹੀਆਂ ਹਨ। ਤਾਮਿਲਨਾਡੂ ਦੇ ਕਰੂਰ ਵਿੱਚ ਵਾਪਰੇ ਭਿਆਨਕ ਭਗਦੜ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਅਦਾਕਾਰ Thalapathy Vijay ਸੋਮਵਾਰ ਸਵੇਰੇ ਲਗਭਗ 11 ਵਜੇ ਦਿੱਲੀ ਸਥਿਤ ਸੀਬੀਆਈ (CBI) ਹੈੱਡਕੁਆਰਟਰ ਪਹੁੰਚੇ। ਸੀਬੀਆਈ ਦੀ ਵਿਸ਼ੇਸ਼ ਜਾਂਚ ਟੀਮ ਨੇ ਉਨ੍ਹਾਂ ਕੋਲੋਂ ਲਗਭਗ 7 ਘੰਟੇ ਤੱਕ ਸਖ਼ਤ ਪੁੱਛਗਿੱਛ ਕੀਤੀ, ਜਿਸ ਤੋਂ ਬਾਅਦ ਉਹ ਸ਼ਾਮ 6:30 ਵਜੇ ਬਾਹਰ ਨਿਕਲੇ।

ਜਾਣੋ ਕੀ ਹੈ ਪੂਰਾ ਮਾਮਲਾ?

ਇਹ ਮਾਮਲਾ 27 ਸਤੰਬਰ 2025 ਦਾ ਹੈ, ਜਦੋਂ ਤਾਮਿਲਨਾਡੂ ਦੇ ਕਰੂਰ ਵਿੱਚ ਵਿਜੇ ਦੀ ਨਵੀਂ ਬਣੀ ਸਿਆਸੀ ਪਾਰਟੀ ਟੀਵੀਕੇ (TVK) ਵੱਲੋਂ ਇੱਕ ਵਿਸ਼ਾਲ ਜਨਸਭਾ ਦਾ ਆਯੋਜਨ ਕੀਤਾ ਗਿਆ ਸੀ। ਇਸ ਪ੍ਰੋਗਰਾਮ ਦੌਰਾਨ ਅਚਾਨਕ ਭਗਦੜ ਮਚ ਗਈ, ਜਿਸ ਵਿੱਚ 41 ਲੋਕਾਂ ਦੀ ਮੌਤ ਹੋ ਗਈ ਸੀ ਅਤੇ 110 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋਏ ਸਨ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਸੀਬੀਆਈ ਨੇ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾ ਕੇ ਇਸ ਕੇਸ ਨੂੰ ਆਪਣੇ ਹੱਥ ਵਿੱਚ ਲਿਆ ਸੀ।

CBI ਦੀ ਸਖ਼ਤੀ: ਜਲਦ ਦਾਖ਼ਲ ਹੋ ਸਕਦੀ ਹੈ ਚਾਰਜਸ਼ੀਟ

ਸੀਬੀਆਈ ਇਸ ਮਾਮਲੇ ਵਿੱਚ ਪਾਰਟੀ ਦੇ ਕਈ ਹੋਰ ਅਹੁਦੇਦਾਰਾਂ ਕੋਲੋਂ ਵੀ ਪਹਿਲਾਂ ਹੀ ਪੁੱਛਗਿੱਛ ਕਰ ਚੁੱਕੀ ਹੈ। ਅੱਜ ਦੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਸਬੂਤਾਂ ਨੂੰ ਇਕੱਠਾ ਕਰਕੇ ਜਲਦ ਹੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਸਕਦੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਲੋੜ ਪਈ ਤਾਂ ਵਿਜੇ ਨੂੰ ਦੁਬਾਰਾ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ।

ਵਿਜੇ ਦੀ ਹੋਈ ਸੀ ਤਿੱਖੀ ਆਲੋਚਨਾ

ਦੱਸਣਯੋਗ ਹੈ ਕਿ ਹਾਦਸੇ ਤੋਂ ਅਗਲੇ ਦਿਨ ਵਿਜੇ ਨੇ ਸੋਸ਼ਲ ਮੀਡੀਆ ਰਾਹੀਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਮੁਆਫੀ ਮੰਗੀ ਸੀ। ਹਾਲਾਂਕਿ, ਇਸ ਦੇ ਬਾਵਜੂਦ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਜੰਮ ਕੇ ਆਲੋਚਨਾ ਹੋਈ। ਲੋਕਾਂ ਨੇ ਪ੍ਰਬੰਧਾਂ ਵਿੱਚ ਹੋਈ ਲਾਪਰਵਾਹੀ ਲਈ ਸਿੱਧੇ ਤੌਰ ‘ਤੇ ਵਿਜੇ ਅਤੇ ਉਨ੍ਹਾਂ ਦੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਹੁਣ ਸੀਬੀਆਈ ਦੀ ਜਾਂਚ ਇਸ ਗੱਲ ‘ਤੇ ਟਿਕੀ ਹੈ ਕਿ ਜਨਸਭਾ ਲਈ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਵਿੱਚ ਕਿੱਥੇ ਕਮੀ ਰਹਿ ਗਈ ਸੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ :  https://livingindianews.co.in/indian-idol-fame-prashant-tamangs-body-cremated-with-state-honours-in-darjeeling/

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ 

Leave a Reply

Your email address will not be published. Required fields are marked *