ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜ਼ਪੁਰ ਦੇ ਇੰੰਡੋ ਪਾਕਿ ਬਾਰਡਰ ਤੇ ਭਾਰੀ ਮਾਤਰਾ ‘ਚ ਹੈਰੋਇਨ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੇਰ ਰਾਤ ਬਾਰਡਰ ਤੇ ਕਿਸੇ ਦੀ ਆਵਾਜ਼ ਸੁਣੀ ਗਈ ਸੀ ਜਿਸ ਤੋਂ ਬਾਅਦ ਸਰਚ ਆਪਰੇਸ਼ਨ ਦੌਰਾਨ BSF ਨੂੰ ਪਲਾਸਟਿਕ ਦੀਆਂ ਤਿੰਨ ਬੋਤਲਾਂ ਮਿਲੀਆਂ ਸਨ।
ਦੱਸਿਆ ਜਾ ਰਿਹਾ ਹੈ ਕਿ BSF ਦੇ ਜਵਾਨਾਂ ਨੇ ਬੋਤਲਾਂ ਚੋਂ ਇਕ ਕਿੱਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਬਾਰਡਰ ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਉੱਥੇ ਹੀ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜਾਰ ਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।

