ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜ਼ਪੁਰ ‘ਚ BSF ਦੇ ਜਵਾਨਾਂ ਨੇ ਆਜਾਦੀ ਦਿਹਾੜੇ ਮੌਕੇ ਵੱਡੀ ਕਾਰਵਾਈ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ BSF ਦੇ ਜਵਾਨਾਂ ਨੇ ਵੱਡੀ ਹੀ ਮੁਸਤੈਦੀ 16 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਉੱਥੇ ਹੀ ਫੜੀ ਗਈ ਹੈਰੋਇਨ ਦੀ ਕੀਮਤ 80 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਮਾਮਲੇ ਚ ਇਕ ਭਾਰਤੀ ਨਸ਼ਾ ਤਸਕਰ ਵੀ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਕੋਲੋਂ ਮੈਗਜ਼ੀਨ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

