ਪਾਕਿਸਤਾਨ ਵੱਲੋਂ ਭੇਜੀ ਜਾ ਰਹੀ ਹੈਰੋਇਨ ਦੀ ਵੱਡੀ ਖੇਪ BSF ਨੇ ਕੀਤੀ ਬਰਾਮਦ, ਕੀਮਤ 300 ਕਰੋੜ ਰੁਪਏ ਦੇ ਕਰੀਬ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਐਤਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਚ ਬੀਐਸਐਫ ਨੇ ਪਾਕਿਸਤਾਨ ਦੁਆਰਾ ਰਾਵੀ ਦਰਿਆ ਰਾਹੀਂ ਭੇਜੀ ਜਾ ਰਹੀ ਹੈਰੋਇਨ ਦੀ ਭਾਰੀ ਖੇਪ ਬਰਾਮਦ ਕੀਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਐਤਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਚ ਬੀਐਸਐਫ ਨੇ ਪਾਕਿਸਤਾਨ ਦੁਆਰਾ ਰਾਵੀ ਦਰਿਆ ਰਾਹੀਂ ਭੇਜੀ ਜਾ ਰਹੀ ਹੈਰੋਇਨ ਦੀ ਭਾਰੀ ਖੇਪ ਬਰਾਮਦ ਕੀਤੀ ਹੈ ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ 300 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਮੌਕੇ ਤੋਂ ਕੋਈ ਤਸਕਰ ਤਾਂ ਨਹੀਂ ਫੜਿਆ ਗਿਆ ਹੈ ਪਰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਤੜਕ ਸਵੇਰੇ ਪੌਣੇ ਤਿੰਨ ਵਜੇ ਦੇ ਕਰੀਬ ਰਾਵੀ ਦਰਿਆ ਵਿਚ ਬੀਐਸਐਫ ਦੇ ਜਵਾਨਾਂ ਨੇ ਕੁੱਝ ਹਲਚਲ ਹੁੰਦੀ ਵੇਖੀ ਜਿਸ ਤੋਂ ਬਾਅਦ ਤੁਰੰਤ ਕਿਸ਼ਤੀਆਂ ਰਾਹੀਂ ਤਲਾਸ਼ੀ ਅਭਿਆਨ ਸ਼ੁਰੂ ਕੀਤੀ ਗਿਆ, ਉਦੋਂ ਹੀ ਬੀਐਸਐਫ ਦੇ ਜਵਾਨਾਂ ਨੂੰ ਇੱਕ ਕੱਪੜੇ ਦੀ ਬਣਾਈ ਹੋਈ ਪਾਇਪ ਵਿਚ 60 ਪੈਕੇਟ ਮਿਲੇ ਅਤੇ ਜਦੋਂ ਇਨ੍ਹਾਂ ਨੂੰ ਖੋਲ੍ਹ ਕੇ ਵੇਖਿਆ ਗਿਆ ਤਾਂ ਵਿਚ ਹੈਰੋਇਨ ਭਰੀ ਹੋਈ ਸੀ। ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਵਾਲੇ ਪਾਸਿਓ ਇੰਨੀ ਵੱਡੀ ਮਾਤਰਾ ਵਿਚ ਇਹ ਹੈਰੋਇਨ ਰਾਵੀ ਦਰਿਆ ਰਾਹੀਂ ਭਾਰਤ ਭੇਜੀ ਜਾ ਰਹੀ ਸੀ ਅਤੇ ਸਾਰੇ ਪੈਕੇਟਾਂ ਨੂੰ ਕੱਪੜੇ ਦੀ ਪਾਇਪ ਬਣਾ ਕੇ ਰੱਸੀ ਨਾਲ ਬੰਨਿਆ ਹੋਇਆ ਸੀ। ਬੀਐਸਐਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਪੂਰੀ ਘਟਨਾ ਮੌਕੇ ਕੋਈ ਨਸ਼ਾ ਤਸਕਰ ਨਹੀਂ ਫੜਿਆ ਗਿਆ ਪਰ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਭਾਰਤ ਵਾਲੇ ਪਾਸੇ ਵੱਲ਼ ਇਹ ਹੈਰੋਇਨ ਕੌਣ ਲੈਣ ਆਇਆ ਸੀ। ਇਸ ਤੋਂ ਇਲਾਵਾ ਅਧਿਕਾਰੀਆਂ ਨੇ ਇਹ ਹੈਰੋਇਨ ਬਰਾਮਦ ਕਰਨ ਵਾਲੇ ਜਵਾਨਾਂ ਨੂੰ ਵੀ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਜਦੋਂ ਬੀਐਸਐਫ ਨੇ ਇੰਨੀ ਭਾਰੀ ਮਾਤਰਾ ਵਿਚ ਸਰਹੱਦੋਂ ਪਾਰ ਭੇਜਿਆ ਨਸ਼ਾ ਬਰਾਮਦ ਕੀਤਾ ਹੋਵੇ। ਇਸ ਤੋਂ ਪਹਿਲਾਂ ਵੀ ਬੀਐਸਐਫ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮਯਾਬ ਕਰ ਚੁੱਕੀ ਹੈ।

Leave a Reply

Your email address will not be published. Required fields are marked *