ਬਸਪਾ ਦੀ ‘ਸੰਤਗੁਰੂ ਰਵਿਦਾਸ ਜੀ ਸਨਮਾਨ ਯਾਤਰਾ’ ਦਾ ਨਵਾਂਸ਼ਹਿਰ ਵਿਖੇ ਹੋਇਆ ਭਰਵਾਂ ਸਵਾਗਤ, ਅਵਤਾਰ ਸਿੰਘ ਕਰੀਮਪੁਰੀ ਨੇ ਕੀਤਾ ਸੰਬੋਧਨ

ਨਵਾਂਸ਼ਹਿਰ :  ਬਹੁਜਨ ਸਮਾਜ ਪਾਰਟੀ (ਬਸਪਾ) ਦੇ ਬੈਨਰ ਹੇਠ ਕੱਢੀ ਜਾ ਰਹੀ ‘ਪਰਾਧੀਨਤਾ ਦਾ ਅੰਤ ਅਤੇ ਬੇਗਮਪੁਰਾ ਦਾ ਸੰਕਲਪ’ ਸੰਤਗੁਰੂ ਸ਼੍ਰੀ ਰਵਿਦਾਸ ਜੀ ਸਨਮਾਨ ਯਾਤਰਾ…

ਨਵਾਂਸ਼ਹਿਰ :  ਬਹੁਜਨ ਸਮਾਜ ਪਾਰਟੀ (ਬਸਪਾ) ਦੇ ਬੈਨਰ ਹੇਠ ਕੱਢੀ ਜਾ ਰਹੀ ‘ਪਰਾਧੀਨਤਾ ਦਾ ਅੰਤ ਅਤੇ ਬੇਗਮਪੁਰਾ ਦਾ ਸੰਕਲਪ’ ਸੰਤਗੁਰੂ ਸ਼੍ਰੀ ਰਵਿਦਾਸ ਜੀ ਸਨਮਾਨ ਯਾਤਰਾ ਦਾ ਅੱਜ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹੇ ਦੇ ਪਿੰਡ ਬੀਰੋਬਾਲ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬਸਪਾ ਆਗੂਆਂ, ਵਰਕਰਾਂ ਅਤੇ ਇਲਾਕੇ ਦੇ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਇਸ ਯਾਤਰਾ ਦਾ ਮੁੱਖ ਮਕਸਦ ਸਮਾਜ ਨੂੰ ਲਾਮਬੰਦ ਕਰਨਾ, ਆਪਣੇ ਧਾਰਮਿਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਅਤੇ ਸੰਤਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।

ਬਸਪਾ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਨਮਾਨ ਯਾਤਰਾ ਬੀਤੀ 10 ਅਗਸਤ 2026 ਨੂੰ ਦਿੱਲੀ ਦੇ ਤੁਗਲਕਾਬਾਦ ਸਥਿਤ ਸੰਤ ਰਵਿਦਾਸ ਗੁਰੂ ਘਰ ਤੋਂ ਸ਼ੁਰੂ ਹੋਈ ਸੀ। ਯਾਤਰਾ ਦੌਰਾਨ ਤੁਗਲਕਾਬਾਦ ਦੀ ਪਵਿੱਤਰ ਮਿੱਟੀ ਨੂੰ ਨਾਲ ਲੈ ਕੇ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਦਾ ਦੌਰਾ ਕੀਤਾ ਜਾ ਰਿਹਾ ਹੈ। ਸੰਤਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਯਾਤਰਾ 21 ਅਗਸਤ 2026 ਨੂੰ ਪੰਜਾਬ ਦੇ ਫਿਲੌਰ ਹਲਕੇ ਦੇ ਪਿੰਡ ਧਲੇਤਾ ਵਿਖੇ ਸਮਾਪਤ ਹੋਵੇਗੀ। ਪੰਜਾਬ ਬਸਪਾ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਖ਼ੁਦ ਦਿੱਲੀ ਤੋਂ ਇਸ ਯਾਤਰਾ ਦੀ ਅਗਵਾਈ ਕਰਦੇ ਆ ਰਹੇ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਬਸਪਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਸਾਲ 2019 ਦੌਰਾਨ ਕੇਂਦਰ ਅਤੇ ਦਿੱਲੀ ਸਰਕਾਰ ਦੇ ਕਾਰਜਕਾਲ ਵਿੱਚ ਤੁਗਲਕਾਬਾਦ ਸਥਿਤ ਸੰਤ ਰਵਿਦਾਸ ਮੰਦਰ ਨੂੰ ਢਾਹੇ ਜਾਣ ਦੀ ਘਟਨਾ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਨਾਲ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਸੀ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਪੰਜਾਬ ਵਿੱਚ ਬਸਪਾ ਦੀ ਸਰਕਾਰ ਬਣਦੀ ਹੈ, ਤਾਂ ਤੁਗਲਕਾਬਾਦ ਵਿਖੇ ਸੰਤਗੁਰੂ ਰਵਿਦਾਸ ਜੀ ਦੀ ਯਾਦ ਵਿੱਚ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਸ਼ਾਲ ਅਤੇ ਮੰਦਰ ਦਾ ਨਿਰਮਾਣ ਕਰਵਾਇਆ ਜਾਵੇਗਾ।

ਯਾਤਰਾ ਦੌਰਾਨ ਬਸਪਾ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਤਗੁਰੂ ਰਵਿਦਾਸ ਜੀ ਦੇ ਦੱਸੇ ਮਾਰਗ ‘ਤੇ ਚੱਲਦਿਆਂ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ। ਉਨ੍ਹਾਂ ‘ਬੇਗਮਪੁਰਾ’ ਦੇ ਉਸ ਸਮਾਜ ਦੀ ਸਿਰਜਣਾ ਦਾ ਸੰਕਲਪ ਲਿਆ ਜਿੱਥੇ ਸਾਰਿਆਂ ਨੂੰ ਬਰਾਬਰ ਅਧਿਕਾਰ, ਸਨਮਾਨ ਅਤੇ ਨਿਆਂ ਮਿਲੇ ਅਤੇ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਜਾਂ ਸ਼ੋਸ਼ਣ ਲਈ ਕੋਈ ਥਾਂ ਨਾ ਹੋਵੇ। ਇਸ ਮੌਕੇ ਜਿਲਾ ਪ੍ਰਧਾਨ ਸਰਬਜੀਤ ਜਾਫਰਪੁਰ ਸਮੇਤ ਕਈ ਆਗੂ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Malout Citizens Club raid case: ਪੁਲਿਸ ਨੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, ਕਲੱਬ ਪ੍ਰਧਾਨ ਨੇ ਲਾਏ ਧੱਕੇਸ਼ਾਹੀ ਦੇ ਦੋਸ਼

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *