Budget 2026-27 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸੰਸਦ ਵਿੱਚ ਆਪਣਾ ਲਗਾਤਾਰ ਨੌਵਾਂ ਕੇਂਦਰੀ Budget 2026 ਪੇਸ਼ ਕਰਨ ਜਾ ਰਹੇ ਹਨ। ਬਜਟ ਪੇਸ਼ ਕਰਨ ਤੋਂ…

Budget 2026

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸੰਸਦ ਵਿੱਚ ਆਪਣਾ ਲਗਾਤਾਰ ਨੌਵਾਂ ਕੇਂਦਰੀ Budget 2026 ਪੇਸ਼ ਕਰਨ ਜਾ ਰਹੇ ਹਨ। ਬਜਟ ਪੇਸ਼ ਕਰਨ ਤੋਂ ਪਹਿਲਾਂ ਦੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਦੇ ਹੋਏ, ਵਿੱਤ ਮੰਤਰੀ ਆਪਣੀ ਟੀਮ ਨਾਲ ਰਾਸ਼ਟਰਪਤੀ ਭਵਨ ਪਹੁੰਚੇ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪੀ ਬਜਟ ਦੀ ਕਾਪੀ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਭਵਨ ਜਾਣ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰਵਾਇਤ ਮੁਤਾਬਕ ਰਾਸ਼ਟਰਪਤੀ ਨੂੰ ਬਜਟ ਦੀ ਇੱਕ ਕਾਪੀ ਵੀ ਸੌਂਪੀ। ਇਸ ਮੌਕੇ ਵਿੱਤ ਮੰਤਰੀ ਦੇ ਹੱਥ ਵਿੱਚ ਬਜਟ ਦਸਤਾਵੇਜ਼ਾਂ ਵਾਲਾ ਡਿਜੀਟਲ ਟੈਬਲੇਟ ਦੇਖਿਆ ਗਿਆ, ਜੋ ਕਿ ਇੱਕ ਰਵਾਇਤੀ ਲਾਲ ਰੰਗ ਦੇ ‘ਬਹੀ-ਖਾਤੇ’ ਸ਼ੈਲੀ ਵਾਲੇ ਪਾਊਚ ਵਿੱਚ ਸੁਰੱਖਿਅਤ ਰੱਖਿਆ ਹੋਇਆ ਸੀ। ਇਹ ਡਿਜੀਟਲ ਇੰਡੀਆ ਅਤੇ ਭਾਰਤੀ ਪਰੰਪਰਾ ਦੇ ਸੁਮੇਲ ਨੂੰ ਦਰਸਾਉਂਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

Amit Shah West Bengal: अमित शाह ने पश्चिम बंगाल ममता बनर्जी पर साधा निशाना, बोले- मोमो फैक्ट्री में आखिर किसका पैसा जमा था?
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *