Punjab AAP News: ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਸਵੀਰ ਸਿੰਘ ਰਾਜਾ ਗਿੱਲ, ਜਗਦੀਪ ਸਿੰਘ ਕਾਕਾ ਬਰਾੜ ਅਤੇ ਤਰੁਨਪ੍ਰੀਤ ਸਾਊਂਡ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ।
ਇਸ ਤੋਂ ਇਲਾਵਾ ਜਗਰੂਪ ਸੇਖੋਂ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਯੂਥ ਵਿੰਗ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਸੀਐਮ ਭਗਵੰਤ ਮਾਨ ਨੇ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।



