ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਮੋਗਾ ਜ਼ਿਲੇ ਦੇ ਡਾਲਾ ਪਿੰਡ ਦੇ ਨੌਜਵਾਨ ਦਾ ਮਨੀਲਾ ਵਿਖੇ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਜਸਮੇਲ ਸਿੰਘ ਪੁੱਤਰ ਇਕਾਬ ਸਿੰਘ ਵਜੋਂ ਹੋਈ ਹੈ, ਜੋ ਦੋ ਸਾਲ ਪਹਿਲਾ ਰੋਜ਼ੀ ਰੋਟੀ ਦੀ ਭਾਲ ‘ਚ ਮਨੀਲਾ ਗਿਆ ਹੋਇਆ ਸੀ।
ਮਿਲੀ ਜਾਣਕਾਰੀ ਅਨੁਸਾਰ ਰੋਜ਼ਾਨਾਂ ਦੀ ਤਰ੍ਹਾਂ ਜਦੋਂ ਉਹ ਕੰਮ ‘ਤੇ ਜਾ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ 2 ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਅੰਨ੍ਹੇਵਾਹ ਪੰਜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਸਮੇਲ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਡਾਲਾ ਪਿੰਡ ‘ਚ ਸੋਗ ਦੀ ਲਹਿਰ ਛਾ ਗਈ ਹੈ।
Watch Video
https://youtu.be/Z30y08YEw6E
