ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਅੱਜ ਦੂਜਾ ਦਿਨ ਸੀ। ਇਸ ਦੌਰਾਨ ਪੰਜਾਬ ਸਰਕਾਰ ਤੇ ਵਿਰੋਧੀ ਪਾਰਟੀਆਂ ਵਿਚਾਲੇ ਕਈ ਮੁੱਦਿਆਂ ਨੂੰ ਲੈ ਕੇ ਤਕਰਾਰ ਵੀ ਦੇਖਣ ਨੂੰ ਮਿਲੀ। ਇਸ ਤਕਰਾਰ ਤੋਂ ਬਾਅਦ ਸਪੀਕਰ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਦਨ ਤੋਂ ਬਾਹਰ ਕੱਢ ਦਿੱਤਾ ਗਿਆ। ਸਦਨ ਦੀ ਇਸ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ।
Also Read: ਜਾਖੜ ਦਾ ‘ਆਪ’ ਨੂੰ ਤਾਅਨਾ, ਕਿਹਾ- ਪੰਜਾਬ ਮੁੱਖ ਮੰਤਰੀ ਉਮੀਦਵਾਰ ਲਈ OLX ‘ਤੇ ਦਿਓ ਐਡ
ਪ੍ਰੈੱਸ ਕਾਰਨਫਰੰਸ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਸਦਨ ਵਿਚ ਕਾਂਗਰਸ ਸਰਕਾਰ ਦੀ ਮੰਸ਼ਾ ਸਾਫ ਨਹੀਂ ਸੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨਾਲ ਧੱਕੇਸ਼ਾਹੀ ਕੀਤੀ ਗਈ। ਸੁਣੋ ਹੋਰ ਕੀ ਬੋਲੇ ਬਿਕਰਮ ਸਿੰਘ ਮਜੀਠੀਆ-

