ਟਰੱਕ ਨਾਲ ਟੱਕਰ ਮਗਰੋਂ ਬੱਸ ਨੂੰ ਲੱਗੀ ਅੱਗ, ਛੇ ਸਵਾਰੀਆਂ ਦੀ ਦਰਦਨਾਕ ਮੌਤ

National News : ਮੰਗਲਵਾਰ ਦੇਰ ਰਾਤ ਇਕ ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ।…

National News : ਮੰਗਲਵਾਰ ਦੇਰ ਰਾਤ ਇਕ ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਹ ਹਾਦਸਾ ਆਂਧਰਾ ਪ੍ਰਦੇਸ਼ ਦੇ ਪਾਲਨਾਡੂ ਜ਼ਿਲ੍ਹੇ ‘ਚ ਵਾਪਰਿਆ। 
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਕਿਹਾ, “ਸਾਨੂੰ ਕੁਝ ਲੋਕਾਂ ਦੇ ਜ਼ਰੀਏ ਘਟਨਾ ਦੀ ਜਾਣਕਾਰੀ ਮਿਲੀ। ਅਸੀਂ ਐਂਬੂਲੈਂਸ ਅਤੇ ਫਾਇਰ ਇੰਜਨ ਨੂੰ ਅਲਰਟ ਕਰ ਦਿੱਤਾ ਹੈ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ ਤਾਂ ਬੱਸ ਅੱਗ ਦੀ ਲਪੇਟ ਵਿੱਚ ਆ ਗਈ ਸੀ। ਛੇ ਬੱਸ ਯਾਤਰੀਆਂ ਦੀ ਮੌਤ ਹੋ ਗਈ ਹੈ, ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।”

Leave a Reply

Your email address will not be published. Required fields are marked *