ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉਤਰਾਖੰਡ ਦੇ ਕੋਟਦੁਆਰ ਚ ਉਸ ਵੇਲੇ ਹੜਕੰਪ ਮਚ ਗਿਆ ਜਦੋ ਇਕ ਬੱਸ 500 ਮੀਟਰ ਡੂੰਘੀ ਖੱਡ ਚ ਜਾ ਡਿੱਗੀ। ਮਿਲੀ ਜਾਣਕਾਰੀ ਦੇ ਅਨੁਸਾਰ ਹਾਦਸੇ ਬੱਸ ਕੋਬਰੈ ਪਿੰਡ ਦੇ ਨੇੜੇ ਜਾ ਕੇ ਆਪਣਾ ਸੰਤੁਲਨ ਖੋਹ ਬੈਠੀ ਜਿਸ ਕਾਰਨ ਬੱਸ 500 ਮੀਟਰ ਡੂੰਘੀ ਖੱਡ ‘ਚ ਡਿੱਗੀ।
ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ 2 ਲੋਕਾਂ ਦੀ ਮੌਤ ਹੋ ਗਈ ਜਦਕਿ ਇਸ ਹਾਦਸੇ ਦੇ ਕਾਰਨ 16 ਲੋਕ ਗੰਭੀਰ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਰਾਹਤ ਬਚਾਅ ਟੀਮ ਰਾਹਤ ਕਾਰਜਾਂ ਚ ਜੁੱਟੀ ਹੋਈ ਹੈ। ਨਾਲ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

