ਖਾਈ ਵਿਚ ਜਾ ਪਈ ਬੱਸ, 25 ਮੌਤਾਂ

ਪੇਰੂ-ਦੱਖਣੀ ਅਮਰੀਕਾ ਦੇ ਪੇਰੂ ‘ਚ ਸੋਮਵਾਰ ਨੂੰ ਇਕ ਬੱਸ ਦੇ ਖਾਈ ‘ਚ ਜਾ ਡਿੱਗੀ, ਜਿਸ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ…

ਪੇਰੂ-ਦੱਖਣੀ ਅਮਰੀਕਾ ਦੇ ਪੇਰੂ ‘ਚ ਸੋਮਵਾਰ ਨੂੰ ਇਕ ਬੱਸ ਦੇ ਖਾਈ ‘ਚ ਜਾ ਡਿੱਗੀ, ਜਿਸ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਬੱਸ ਵਿਚ 50 ਤੋਂ ਵੱਧ ਲੋਕ ਸਵਾਰ ਸਨ। ਇਹ ਘਟਨਾ ਉੱਤਰੀ ਪੇਰੂ ਵਿਚ ਵਾਪਰੀ। ਮੀਡੀਆ ਰਿਪੋਰਟਾਂ ਮੁਤਾਬਕ ਬੱਸ ਕਰੀਬ 200 ਮੀਟਰ (ਲਗਪਗ 650 ਫੁੱਟ) ਡੂੰਘੀ ਖੱਡ ਵਿਚ ਡਿੱਗ ਗਈ। ਹੇਠਾਂ ਇਕ ਨਦੀ ਸੀ। ਕਈ ਯਾਤਰੀ ਰੁੜ੍ਹ ਗਏ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਬਚਾਅ ਕਰਮਚਾਰੀ ਤੇ ਅੱਗ ਬੁਝਾਊ ਕਰਮਚਾਰੀ ਮੌਕੇ ‘ਤੇ ਮੌਜੂਦ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸਥਾਨਕ ਪ੍ਰਸ਼ਾਸਨ ਨੇ ਇਲਾਕੇ ਵਿਚ 48 ਘੰਟੇ ਦੇ ਸੋਗ ਦਾ ਐਲਾਨ ਕੀਤਾ ਹੈ। ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।
ਪੇਰੂ ਵਿਚ ਅਜਿਹੇ ਹਾਦਸਿਆਂ ਦੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦਾ ਕਾਰਨ ਖਰਾਬ ਸੜਕਾਂ, ਟ੍ਰੈਫਿਕ ਵਿਵਸਥਾ ਦੀ ਕਮੀ, ਪ੍ਰਸ਼ਾਸਨ ਦੀ ਲਾਪਰਵਾਹੀ ਅਤੇ ਤੇਜ਼ ਰਫਤਾਰ ਨਾਲ ਵਾਹਨ ਚਲਾਉਣਾ ਹੈ। ਪਿਛਲੇ ਸਾਲ ਸੜਕ ਹਾਦਸਿਆਂ ਵਿਚ 3100 ਲੋਕਾਂ ਦੀ ਮੌਤ ਹੋ ਗਈ ਸੀ।

Leave a Reply

Your email address will not be published. Required fields are marked *