ਰਾਜਧਾਨੀ ਵਿਚ ਬਣਿਆ ਇਕ ਹੋਰ ‘ਸ਼ਾਹੀਨ ਬਾਗ’

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਜਿੱਥੇ ਇਕ ਪਾਸੇ ਦਿੱਲੀ ਦੇ ਸ਼ਾਹੀਨ ਬਾਗ ਵਿਚ ਲਗਾਤਾਰ ਦੋ ਮਹੀਨਿਆਂ ਤੋਂ ਪ੍ਰਦਰਸ਼ਨ ਚੱਲ ਰਿਹਾ ਹੈ ਉੱਥੇ ਹੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਜਿੱਥੇ ਇਕ ਪਾਸੇ ਦਿੱਲੀ ਦੇ ਸ਼ਾਹੀਨ ਬਾਗ ਵਿਚ ਲਗਾਤਾਰ ਦੋ ਮਹੀਨਿਆਂ ਤੋਂ ਪ੍ਰਦਰਸ਼ਨ ਚੱਲ ਰਿਹਾ ਹੈ ਉੱਥੇ ਹੀ ਹੁਣ ਰਾਜਧਾਨੀ ਦੇ ਜਾਫਰਾਬਾਦ ਵਿਚ ਵੀ ਸੀਏਏ ਵਿਰੁੱਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਇਸ ਪ੍ਰਦਰਸ਼ਨ ਦੀ ਅਗਵਾਈ ਵੀ ਸ਼ਾਹੀਨ ਬਾਗ ਦੀ ਤਰ੍ਹਾ ਮੁਸਲਿਮ ਔਰਤਾਂ ਹੀ ਕਰ ਰਹੀਆ ਹਨ।

ਜਾਣਕਾਰੀ ਅਨੁਸਾਰ ਬੀਤੇ ਸ਼ਨਿੱਚਰਵਾਰ ਦੀ ਰਾਤ ਦਿੱਲੀ ਦੇ ਜਾਫਰਾਬਾਦ ਮੈਟਰੋ ਸਟੇਸ਼ਨ ਉੱਤੇ ਵੱਡੀ ਗਿਣਤੀ ਵਿਚ ਔਰਤਾਂ ਸੀਏਏ ਅਤੇ ਐਨਆਰਸੀ ਵਿਰੁੱਧ ਡਟ ਕੇ ਬੈਠ ਗਈਆਂ ਹਨ ਜਿਸ ਨੂੰ ਲੈ ਕੇ ਉੱਥੇ ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ ਅਤੇ ਭਾਰੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਔਰਤਾਂ ਦੇ ਉੱਥੇ ਇਕੱਠੇ ਹੋਣ ਕਰਕੇ ਮੈਟਰੋ ਗੇਟ ਵੀ ਬੰਦ ਕਰ ਦਿੱਤੀ ਗਿਆ ਹੈ ਅਤੇ ਹੁਣ ਜਾਣਕਾਰੀ ਇਹ ਮਿਲ ਰਹੀ ਹੈ ਕਿ ਉੱਥੇ ਕੋਈ ਵੀ ਮੈਟਰੋ ਨਹੀਂ ਰੁੱਕੇਗੀ।

ਜਾਫਰਾਬਾਦ ਮੈਟਰੋ ਸਟੇਸ਼ਨ ਉੱਤੇ ਧਰਨੇ ਤੇ ਬੈਠੀ ਔਰਤਾਂ ਦੀ ਮੰਗ ਵੀ ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਲੈਣ ਅਤੇ ਐਨਆਰਸੀ ਨੂੰ ਲਾਗੂ ਨਾ ਕਰਨ ਦੀ ਹੈ। ਪ੍ਰਦਰਸ਼ਨ ਦੇ ਚੱਲਦਿਆਂ ਉੱਥੇ ਸੜਕ ਅਵਾਜਾਈ ਉੱਤੇ ਵੀ ਬਹੁਤ ਅਸਰ ਪਿਆ ਹੈ। ਉੱਧਰ ਦੂਜੇ ਪਾਸੇ ਸ਼ਾਹੀਨ ਬਾਗ ਵਿਚ ਵੀ ਮੁਸਲਿਮ ਔਰਤਾਂ ਆਪਣੀ ਮੰਗ ਨੂੰ ਲੈ ਕੇ ਧਰਨੇ ਉੱਤੇ ਬੈਠੀਆਂ ਹੋਈਆਂ ਹਨ ਜਿਸ ਕਰਕੇ ਦਿੱਲੀ ਤੋਂ ਨੋਇਡਾ ਜਾਣ ਵਾਲੀ ਸੜਕ ਪੂਰੀ ਤਰ੍ਹਾ ਬੰਦ ਪਈ ਹੈ।

Photo ANI

ਪ੍ਰਦਰਸ਼ਨਕਾਰੀਆਂ ਦੇ ਨਾਲ ਗੱਲਬਾਤ ਕਰ ਇਹ ਸੜਕ ਖੁਲਵਾਉਣ ਲਈ ਸੁਪਰੀਮ ਕੋਰਟ ਨੇ ਵੀ ਦੋ ਸੀਨੀਅਰ ਵਕੀਲਾਂ ਨੂੰ ਵਾਰਤਾਕਾਰ ਵਜੋਂ ਨਿਯੁਕਤ ਕੀਤਾ ਸੀ ਪਰ ਚਾਰ ਦੌਰ ਦੀ ਗੱਲਬਾਤ ਮਗਰੋਂ ਕੋਈ ਵੀ ਸਿੱਟਾ ਨਹੀਂ ਨਿਕਲ ਸਕਿਆ ਹੈ। ਧਰਨੇ ਉੱਤੇ ਬੈਠੀ ਔਰਤਾਂ ਦੀ ਕੇਵਲ ਇਕ ਹੀ ਮੰਗ ਹੈ ਕਿ ਸੀਏਏ ਨੂੰ ਵਾਪਸ ਲਿਆ ਜਾਵੇ ਅਤੇ ਐਨਆਰਸੀ ਨੂੰ ਲਾਗੂ ਨਾ ਕੀਤਾ ਜਾਵੇ ਇਸ ਤੋਂ ਬਾਅਦ ਹੀ ਇਹ ਧਰਨਾ ਖਤਮ ਹੋਵੇਗਾ।

Leave a Reply

Your email address will not be published. Required fields are marked *