ਕੀ CAA ਦੀ ਆੜ ਹੇਠ ਦਹਿਸ਼ਤਗਰਦ ਜੰਮੂ ਕਸ਼ਮੀਰ ’ਚ ਹਿੰਸਕ ਅੱਗ ਭੜਕਾਉਣ ਦੀ ਤਿਆਰੀ ’ਚ ?

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਗਰਿਕਤਾ ਸੋਧ ਕਾਨੂੰਨ ਨੂੰ ਲੈਕੇ ਹਰ ਥਾਂ ਤੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕਾਨੂੰਨ ਦੇ ਵਿਰੋਧ ਦੇ ਚੱਲਦੇ ਕਈ ਥਾਵਾਂ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਗਰਿਕਤਾ ਸੋਧ ਕਾਨੂੰਨ ਨੂੰ ਲੈਕੇ ਹਰ ਥਾਂ ਤੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕਾਨੂੰਨ ਦੇ ਵਿਰੋਧ ਦੇ ਚੱਲਦੇ ਕਈ ਥਾਵਾਂ ਤੇ ਹਿੰਸਕ ਘਟਨਾਵਾਂ ਵੀ ਹੋਇਆ। ਉਥੇ ਹੀ ਨਾਗਰਿਕਤਾ ਸੋਧ ਕਾਨੂੰਨ ਨੂੰ ਲੈਕੇ ਜੰਮੂ ਕਸ਼ਮੀਰ ਚ ਵੱਡੀ ਹਿੰਸਕ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚੀ ਜਾ ਰਹੀ ਹੈ। ਖੂਫੀਆਂ ਏਜੰਸੀਆਂ ਦੀ ਮੰਨੀਏ ਤਾਂ ਸਰਹੱਦ ਪਾਰ ਤੋਂ ਪਾਕਿਸਤਾਨ ਚ ਬੈਠੇ ਕੁਝ ਅਨਸਰ ਹਾਲਾਤ ਨੂੰ ਭੜਕਾਉਣ ਦੇ ਯਤਨ ਕਰ ਰਹੇ ਹਨ ਜਿਸ ਨਾਲ ਖਤਰਾ ਪੈਦਾ ਹੋ ਸਕਦਾ ਹੈ।

CAB  ਖੂਫੀਆਂ ਏਜੰਸੀਆਂ ਦਾ ਕਹਿਣਾ ਹੈ ਕਿ ਕੱਟੜਵਾਦੀ ਤੱਤਾਂ ਵੱਲੋਂ ਲੋਕਾਂ ਨੂੰ ਵਰਗਲਾਇਆ ਜਾ ਰਿਹਾ ਹੈ। ਕੱਟੜਵਾਦੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਦੁਆਰਾ ਧਾਰਾ 370 ਦੇ ਹਟਾਉਣ ਤੋਂ ਬਾਅਦ ਸਰਕਾਰ ਹੁਣ ਨਾਗਰਿਕਤਾ ਸੋਧ ਕਾਨੂੰਨ ਰਾਹੀ ਆਬਾਦੀ ਦਾ ਸੰਤੂਲਨ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ।

ਸੂਤਰਾਂ ਦੀ ਮੰਨੀਏ ਤਾਂ ਪਾਕਿਸਤਾਨ ਦੀ ਸ਼ਹਿ  ਤੇ ਕਸ਼ਮੀਰ ’ਚ ਸਾਜਿਸ਼ ਦੇ ਕਈ ਸਬੂਤ ਹੱਤ ਲੱਗੇ ਹਨ। ਜਿਸ ਤੋਂ ਬਾਅਦ ਖੂਫੀਆਂ ਏਜੰਸੀਆਂ ਚੌਕਸ ਹੋਈ ਪਈ ਹੈ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਧਾਰਾ 370 ਦੇ ਹੱਟਣ ਤੋਂ ਬਾਅਦ ਪਾਕਿਸਤਾਨੀ ਦੂਤਾਵਾਸਾਂ ਰਾਹੀ ਆਈਐਸਆਈ ਨੇ ਭਾਰਤ ਚ ਵਿਰੋਧੀ ਗਤੀਵਿਧੀਆਂ ਨੂੰ ਭੜਕਾਉਣ ਦਾ ਯਤਨ ਕੀਤਾ ਸੀ।

Leave a Reply

Your email address will not be published. Required fields are marked *