ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਤੇ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਖਾਦ ਸਬਸਿਡੀ ਵਧਾਉਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਵਿੱਚ ਸਵੱਛ ਭਾਰਤ ਮਿਸ਼ਨ 2.0 ਅਤੇ ਅਮ੍ਰਿਤ 2.0 ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਸੈਨਿਕ ਸਕੂਲਾਂ ਨੂੰ ਮਾਨਤਾ ਦੇਣ ਬਾਰੇ ਫੈਸਲਾ ਵੀ ਮੀਟਿੰਗ ਵਿੱਚ ਸੰਭਵ ਹੈ।
Also Read : ਬੋਡੋ ਲਿਬਰੇਸ਼ਨ ਟਾਈਗਰ ਫੋਰਸ ਦਾ ਮੈਂਬਰ ਬਠਿੰਡਾ ਪੁਲਿਸ ਨੇ ਅਸਲੇ ਸਣੇ ਕੀਤਾ ਗ੍ਰਿਫ਼ਤਾਰ
ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਸਵੱਛ ਭਾਰਤ ਮਿਸ਼ਨ 2.0 ਅਤੇ ਅੰਮ੍ਰਿਤ 2.0 ਲਾਂਚ ਕਰ ਚੁੱਕੇ ਹਨ। ਹੁਣ ਇਨ੍ਹਾਂ ਯੋਜਨਾਵਾਂ ਨੂੰ ਕੈਬਨਿਟ ਦੀ ਮਨਜ਼ੂਰੀ ਮਿਲ ਸਕਦੀ ਹੈ।



