Breaking News : ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪਰਿਵਾਰਕ ਝਗੜਾ ਮਾਮਲੇ ‘ਚ ਦੋ ਸਾਲ ਦੀ ਸਜ਼ਾ

ਸੰਗਰੂਰ: ਸੰਗਰੂਰ ਦੇ ਸੁਨਾਮ ਵਿਧਾਨ ਸਭਾ ਹਲਕੇ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਸੁਨਾਮ ਦੀ ਅਦਾਲਤ ਦੇ ਮਾਣਯੋਗ ਜੱਜ ਗੁਰਭਿੰਦਰ ਸਿੰਘ…

ਸੰਗਰੂਰ: ਸੰਗਰੂਰ ਦੇ ਸੁਨਾਮ ਵਿਧਾਨ ਸਭਾ ਹਲਕੇ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਸੁਨਾਮ ਦੀ ਅਦਾਲਤ ਦੇ ਮਾਣਯੋਗ ਜੱਜ ਗੁਰਭਿੰਦਰ ਸਿੰਘ ਜੌਹਲ ਨੇ ਦੋ ਸਾਲ ਦੀ ਸਜ਼ਾ ਸੁਣਾਈ ਹੈ। ਨੌਂ ਵਿਅਕਤੀਆਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਅਮਨ ਅਰੋੜਾ ਦੇ ਜੀਜਾ ਰਜਿੰਦਰ ਦੀਪਾ ਨੇ ਦੱਸਿਆ ਕਿ ਸਾਲ 2008 ‘ਚ ਅਮਨ ਅਰੋੜਾ ਤੇ 8 ਵਿਅਕਤੀਆਂ ਨੇ ਉਸ ਦੇ ਘਰ ‘ਚ ਦਾਖਲ ਹੋ ਕੇ ਹਮਲਾ ਕਰ ਦਿੱਤਾ ਸੀ, ਜਿਸ ‘ਚ ਉਹ ਗੰਭੀਰ ਜ਼ਖਮੀ ਹੋ ਗਿਆ ਸੀ।

ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅੱਜ ਜੱਜ ਨੇ ਅਮਨ ਅਰੋੜਾ ਤੇ ਹੋਰ ਵਿਅਕਤੀਆਂ ਨੂੰ ਦੋ ਸਾਲ ਦੀ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਰਜਿੰਦਰ ਸਿੰਘ ਦੀਪਾ ਨੇ ਅੱਜ ਪੰਦਰਾਂ ਸਾਲਾਂ ਬਾਅਦ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਕੇਸ ਦੇ ਫੈਸਲੇ ਵਿੱਚ ਸ਼ਾਇਦ ਦੇਰੀ ਹੋਈ ਹੋਵੇਗੀ ਪਰ ਅੱਜ ਉਨ੍ਹਾਂ ਨੂੰ ਇਨਸਾਫ਼ ਮਿਲਿਆ ਹੈ।

ਅਮਨ ਅਰੋੜਾ ਨੇ ਆਪਣੇ 8 ਸਾਥੀਆਂ ਨਾਲ ਮਿਲ ਕੇ ਉਸ ‘ਤੇ ਹਮਲਾ ਕੀਤਾ ਸੀ। ਪੁਲਿਸ ‘ਤੇ ਸਿਆਸੀ ਦਬਾਅ ਬਣਾ ਕੇ ਮਾਮਲਾ ਦਰਜ ਨਹੀਂ ਹੋਣ ਦਿੱਤਾ ਗਿਆ, ਜਿਸ ਲਈ ਉਨ੍ਹਾਂ ਨੂੰ ਅਦਾਲਤ ਦਾ ਸਹਾਰਾ ਲੈਣਾ ਪਿਆ, ਹੁਣ ਇਸ ਮਾਮਲੇ ‘ਚ ਉਨ੍ਹਾਂ ਨੂੰ ਇਨਸਾਫ਼ ਮਿਲ ਗਿਆ ਹੈ | ਇੱਕ ਵਿਅਕਤੀ ਦੀ ਮੌਤ ਪਹਿਲਾ ਹੀ ਹੋ ਚੁੱਕੀ ਹੈ।

Leave a Reply

Your email address will not be published. Required fields are marked *