ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਮਿਲੀ ਤਰਸ ਦੇ ਆਧਾਰ ‘ਤੇ ‘ਸਰਕਾਰੀ ਨੌਕਰੀ’

ਚੰਡੀਗੜ੍ਹ- ਪੰਜਾਬ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਫ਼ੈਸਲਾ ਪੰਜਾਬ…

ਚੰਡੀਗੜ੍ਹ- ਪੰਜਾਬ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਅੱਜ ਕੀਤੀ ਗਈ ਕੈਬਨਿਟ ਦੀ ਮੀਟਿੰਗ ’ਚ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਰੈਵੇਨਿਊ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਗੁਰਸ਼ੇਰ ਸਿੰਘ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਦਿੱਤੀ ਗਈ ਹੈ।  

ਪੜੋ ਹੋਰ ਖਬਰਾਂ: ਜਲਾਲਾਬਾਦ ‘ਚ ਪੁਲਿਸ ਵਲੋਂ ਦੇਹ ਵਪਾਰ ਦਾ ਪਰਦਾਫਾਸ਼, ਹਿਰਾਸਤ ‘ਚ ਲਏ ਮੁੰਡੇ-ਕੁੜੀਆਂ 

ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਨੌਕਰੀ ਦੇਣ ਦੀਆਂ ਕਿਆਸਕਾਰੀਆਂ ਲਗਾਈਆਂ ਜਾ ਰਹੀਆਂ ਸਨ ਅਤੇ ਅੱਜ ਪੰਜਾਬ ਸਰਕਾਰ ਵੱਲੋਂ ਗੁਰਸ਼ੇਰ ਸਿੰਘ ਨੂੰ ਨੌਕਰੀ ਦੇਣ ਦੇ ਐਲਾਨ ’ਤੇ ਪੰਜਾਬ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਟਾਲਾ ਤੋਂ ਵਿਧਾਇਕ ਫਤਿਹਜੰਗ ਬਾਜਵਾ ਦੇ ਪੁੱਤਰ ਨੂੰ ਤਰਸ ਦੇ ਆਧਾਰ ’ਤੇ ਪੰਜਾਬ ਪੁਲਸ ਵਿਚ ਇੰਸਪੈਕਟਰ ਦੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਜਦੋਂ ਇਸ ਨੂੰ ਲੈ ਕੇ ਸਿਆਸੀ ਹੰਗਾਮਾ ਹੋਇਆ ਤਾਂ ਪਰਿਵਾਰ ਨੇ ਇਹ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਫਤਿਹਜੰਗ ਬਾਜਵਾ ਤੋਂ ਇਲਾਵਾ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਵੀ ਤਰਸ ਦੇ ਆਧਾਰ ’ਤੇ ਨੌਕਰੀ ਦਿੱਤੀ ਗਈ ਸੀ। ਦੋਹਾਂ ਪੁੱਤਰਾਂ ਨੂੰ ਨੌਕਰੀ ਦੇਣ ਦਾ ਮੁੱਦਾ ਕਾਫ਼ੀ ਵਿਵਾਦਾਂ ਵਿਚ ਰਿਹਾ ਸੀ।

ਪੜੋ ਹੋਰ ਖਬਰਾਂ: ਪੰਜਾਬ ਮੁੱਖ ਮੰਤਰੀ ਦੀ ਕੈਬਨਿਟ ਨਾਲ ਅਹਿਮ ਮੀਟਿੰਗ, ਲਏ ਕਈ ਵੱਡੇ ਫੈਸਲੇ

ਇਥੋਂ ਤੱਕ ਕਿ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੇ ਵੀ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਸਨ। ਚੋਣਾਂ ਨੇੜੇ ਹੋਣ ਕਰਕੇ ਇਸ ਮਾਮਲੇ ’ਤੇ ਸਿਆਸਤ ਇਕ ਦਮ ਭਖ ਗਈ ਸੀ, ਜਿਸ ਨਾਲ ਪੰਜਾਬ ਸਰਕਾਰ ਦੀ ਸਿਆਸੀ ਤੌਰ ’ਤੇ ਕਿਰਕਿਰੀ ਹੋਣ ਲੱਗੀ ਸੀ। ਇਨ੍ਹਾਂ ਨੌਕਰੀਆਂ ਕਰਕੇ ਜਿੱਥੇ ਪੰਜਾਬ ਸਰਕਾਰ ਖ਼ਿਲਾਫ਼ ਲੋਕ ਰਾਇ ਬਣਨ ਲੱਗੀ ਸੀ, ਉਥੇ ਦੋਵੇਂ ਵਿਧਾਇਕਾਂ ਦੇ ਪਰਿਵਾਰਾਂ ਨੂੰ ਆਪਣਾ ਸਿਆਸੀ ਭਵਿੱਖ ਵੀ ਦਾਅ ’ਤੇ ਲੱਗਦਾ ਜਾਪਦਾ ਹੈ।

ਪੜੋ ਹੋਰ ਖਬਰਾਂ: MP ਸ਼ਵੇਤ ਮਲਿਕ ਦੀ ਕੋਠੀ ‘ਤੇ ਲੱਗੇ ਮੋਰਚੇ ‘ਚ ਕਿਸਾਨ ਦੀ ਹਾਰਟ ਅਟੈਕ ਕਾਰਨ ਮੌਤ

Leave a Reply

Your email address will not be published. Required fields are marked *