ਲਖੀਮਪੁਰ ‘ਚ ਵਾਪਰੀ ਘਟਨਾ ਨੂੰ ਲੈਕੇ ਪੰਜਾਬ ਦੇ CM ਚੰਨੀ ਅਮਿਤ ਸ਼ਾਹ ਨਾਲ ਕਰ ਸਕਦੇ ਨੇ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਖੀਮਪੁਰ ਘਟਨਾ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੇ ਜਾਣ ਦੀ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਖੀਮਪੁਰ ਘਟਨਾ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਅਤੇ ਅਮਿਤ ਸ਼ਾਹ ਵਿਚਾਲੇ ਸ਼ਾਮ 6 ਵਜੇ ਦੇ ਕਰੀਬ ਬੈਠਕ ਹੋ ਸਕਦੀ ਹੈ।

Also Read : ਲਖੀਮਪੁਰ ਹਿੰਸਾ ਮਾਮਲੇ ‘ਚ ਸਾਹਮਣੇ ਆਈ ਮ੍ਰਿਤਕ ਕਿਸਾਨਾਂ ਦੀ ਪੋਸਟਮਾਰਟਮ ਰਿਪੋਰਟ, ਭੜਕੇ ਕਿਸਾਨਾਂ ਨੇ ਦਿੱਤੀ ਚਿਤਾਵਨੀ

ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਚੰਨੀ ਨੇ ਲਖੀਮਪੁਰ ਘਟਨਾ ਦੇ ਸਬੰਧ ਵਿੱਚ ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵੀ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਉਹ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਹੋਈ ਹਿੰਸਕ ਘਟਨਾ ਵੱਲ ਪ੍ਰਧਾਨ ਮੰਤਰੀ ਦਾ ਧਿਆਨ ਖਿੱਚਣਾ ਚਾਹੁੰਦੇ ਹਨ। ਇਸ ਘਟਨਾ ਨੇ ਮਨੁੱਖੀ ਆਤਮਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਦੁਖਦਾਈ ਘਟਨਾ ਵਿੱਚ ਆਪਣੀ ਜਾਨ ਗੁਆਉਣ ਵਾਲੇ ਨਿਰਦੋਸ਼ ਕਿਸਾਨਾਂ ਲਈ ਨਿਆਂ ਯਕੀਨੀ ਬਣਾਇਆ ਜਾਵੇ।

Leave a Reply

Your email address will not be published. Required fields are marked *